ਜਗਦੇਵ ਗਰੇਵਾਲ, ਜੋਧਾਂ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਸਰਾਭਾ ਦੇ ਆਗੂਆਂ ਦੀ ਮੀਟਿੰਗ ਸਰਾਭਾ ਵਿਖੇ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਹਰਦੀਪ ਸਿੰਘ ਨੇ ਦੱਸਿਆ ਕਿ ਭਿ੍ਸ਼ਟਾਚਾਰ ਨੂੰ ਰੋਕਣ ਅਤੇ ਨਸ਼ਿਆਂ ਦੀ ਨਾ-ਮੁੁਰਾਦ ਬਿਮਾਰੀ ਨੂੰ ਨੱਥ ਪਾਉਣ ਲਈ ਪੰਜਾਬ ਹਿਤੈਸ਼ੀ ਲੋਕਾਂ ਦਾ ਇਕ ਮੰਚ ‘ਤੇ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਭਿ੍ਸ਼ਟਾਚਾਰ ਅਤੇ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ‘ਚ ਵੱਡਾ ਫਰਕ ਹੈ। ਇਸ ਲਈ ਇਨ੍ਹਾਂ ਦੋਵਾਂ ਹੀ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੂੰ ਹਰ ਪੱਖੋਂ ਘੇਰਿਆ ਜਾਵੇਗਾ। ਹਲਕੇ ‘ਚ ਜੋ ਵੀ ਵਿਕਾਸ ਦੇ ਕੰਮ ਅਧੂਰੇ ਜਾਂ ਹੋਣ ਵਾਲੇ ਹਨ, ਉਨ੍ਹਾਂ ਲਈ ਵੀ ਸਰਕਾਰ ਦੇ ਨੁੁਮਾਇੰਦਿਆਂ ਨੂੰ ਮਿਲ ਕੇ ਮਸਲੇ ਉਠਾਏ ਜਾਣਗੇ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਡਾ. ਅਜੀਤ ਸਿੰਘ, ਦਵਿੰਦਰ ਸਿੰਘ ਗਰੇਵਾਲ, ਹਰਪਰੀਤ ਸਿੰਘ ਹੈਪੀ, ਦਰਸ਼ਨ ਸਿੰਘ ਸਰਾਭਾ, ਸੰਦੀਪ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਦਾਖਾ, ਮੁੁਕੇਸ਼ ਗੋਇਲ ਮੁੱਲਾਂਪੁੁਰ, ਜਗਰੂਪ ਸਿੰਘ ਗੁੱਜਰਵਾਲ, ਨੰਬਰਦਾਰ ਦਲਜੀਤ ਸਿੰਘ ਛੋਕਰਾ, ਬਲਵੀਰ ਸਿੰਘ ਛੋਕਰਾ, ਲਖਵਿੰਦਰ ਸਿੰਘ, ਲਾਲਵੀਰ ਸਿੰਘ, ਇੰਦਰਪਾਲ ਸਿੰਘ ਗੁੱਜਰਵਾਲ, ਗੁੁਰਮਿੰਦਰ ਸਿੰਘ, ਕੁੁਲਵਿੰਦਰ ਜੀਤ ਸਿੰਘ, ਸਤਿੰਦਰਪਾਲ ਸਿੰਘ, ਰਣਵੀਰ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


