ਸਟਾਫ ਰਿਪੋਰਟਰ, ਖੰਨਾ : ਲੜਕੀ ਦੇ ਆਪਣੇ ਭਰਾ ਤੇ ਪਿਤਾ ਖ਼ਿਲਾਫ਼ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ ਖੰਨਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਨੇ ਦੱਸਿਆ ਉਸ ਦਾ ਪਿਤਾ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਤੇ ਘਰ ‘ਚ ਹੀ ਰਹਿੰਦਾ ਹੈ, ਜਦਕਿ ਉਸ ਦਾ ਛੋਟਾ ਭਰਾ ਕੁਆਰਾ ਹੈ। ਉਸ ਦਾ ਪਿਤਾ ਤੇ ਛੋਟਾ ਭਰਾ ਹਰ ਰੋਜ਼ ਸ਼ਰਾਬ ਪੀ ਕੇ ਘਰ ‘ਚ ਕਲੇਸ਼ ਕਰਦੇ ਸਨ। ਪਿਤਾ ਨੇ ਉਸ ਨਾਲ ਕਈ ਵਾਰ ਅਸ਼ਲੀਲ ਹਰਕਤਾਂ ਕਰਕੇ ਉਸ ਦਾ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਆਪਣੀ ਮਾਂ ਨੂੰ ਕਈ ਵਾਰ ਦੱਸਿਆ, ਜਦੋਂ ਉਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਕੁੱਟਮਾਰ ਕੀਤੀ ਗਈ। ਹੁਣ ਉਸ ਦੇ ਪਿਤਾ ਨੇ ਫਿਰ ਉਸ ਦਾ ਸਰੀਰਕ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।