ਕੌਸ਼ਲ ਮੱਲ੍ਹਾ, ਹਠੂਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ ਫਰੀ ਸਟਾਇਲ ਕੁਸ਼ਤੀ ਮੁਕਾਬਲਿਆਂ ‘ਚੋ 74 ਕਿਲੋਗ੍ਰਾਮ ਭਾਰ ਵਰਗ ‘ਚ ਸ਼੍ਰੀ ਰਾਮ ਕਾਲਜ ਡੱਲਾ ਦੇ ਵਿਦਿਆਰਥੀ ਪ੍ਰਦੀਪ ਨੇ ਪਹਿਲਾ ਸਥਾਨ ਪ੍ਰਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ। ਇਸ ਜਿੱਤ ਦੀ ਖੁਸ਼ੀ ‘ਚ ਅੱਜ ਡੱਲਾ ਕਾਲਜ ਵਿਖੇ ਪਿੰ੍ਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਖਿਡਾਰੀ ਪ੍ਰਦੀਪ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਿੰ੍ਸੀਪਲ ਸਤਵਿੰਦਰ ਕੌਰ ਨੇ ਕਿਹਾ ਇਹ ਕਾਲਜ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਸਰਗਰਮੀਆਂ ‘ਚ ਵੀ ਵੱਡੀਆਂ ਮੱਲਾਂ ਮਾਰ ਰਿਹਾ ਹੈ ਜਿਸ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ ਤੇ ਬੱਚਿਆਂ ਦੀ ਸਖਤ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ, ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਕਿਰਨਜੀਤ ਸਿੰਘ, ਪ੍ਰਭਜੀਤ ਸਿੰਘ ਅੱਚਰਵਾਲ, ਪਰਮਿੰਦਰ ਕੌਰ, ਡੀਪੀ ਗੁਰਜੀਤ ਸਿੰਘ ਆਦਿ ਹਾਜ਼ਰ ਸਨ।


