ਕੌਸ਼ਲ ਮੱਲ੍ਹਾ, ਹਠੂਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ ਬਾਕਸਿੰਗ ਮੁਕਾਬਲਿਆਂ ਵਿਚੋਂ 71 ਤੋਂ ਲੈ ਕੇ 75 ਕਿਲੋਗ੍ਰਾਮ ਭਾਰ ਵਰਗ ਵਿਚ ਸ਼੍ਰੀ ਰਾਮ ਕਾਲਜ ਡੱਲਾ ਦੇ ਵਿਦਿਆਰਥੀ ਲਵਪ੍ਰਰੀਤ ਸਿੰਘ ਨੇ ਤੀਜਾ ਸਥਾਨ ਪ੍ਰਰਾਪਤ ਕਰ ਕੇ ਕਾਂਸੀ ਦਾ ਮੈਡਲ ਜਿੱਤਿਆ। ਇਸ ਜਿੱਤ ਦੀ ਖੁਸ਼ੀ ਵਿਚ ਡੱਲਾ ਕਾਲਜ ਵਿਖੇ ਪਿੰ੍ਸੀਪਲ ਸਤਵਿੰਦਰ ਕੌਰ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਵੱਲੋਂ ਖਿਡਾਰੀ ਲਵਪ੍ਰਰੀਤ ਸਿੰਘ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰ੍ਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਇਹ ਕਾਲਜ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ ਵਿਚ ਵੀ ਵੱਡੀਆਂ ਮੱਲਾ ਮਾਰ ਰਿਹਾ ਹੈ, ਜਿਸ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਚੇਅਰਮੈਨ ਸੂਬੇਦਾਰ ਦੇਵੀ ਚੰਦ ਸ਼ਰਮਾ, ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਕਿਰਨਜੀਤ ਸਿੰਘ, ਪ੍ਰਭਜੀਤ ਸਿੰਘ ਅੱਚਰਵਾਲ, ਪਰਮਿੰਦਰ ਕੌਰ, ਡੀਪੀ ਗੁਰਜੀਤ ਸਿੰਘ ਆਦਿ ਹਾਜ਼ਰ ਸਨ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


