ਜੋਲੀ ਸੂਦ, ਮੋਰਿੰਡਾ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ ਗ਼ਰੀਬ ਪਰਿਵਾਰ ਦੀ ਲੜਕੀ ਦੇ ਇਲਾਜ ਲਈ 11 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜ ਸੇਵੀ ਪਰਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮਿੱਲ ਰੋਡ ਮੋਰਿੰਡਾ ਨਿਵਾਸੀ ਜੋਗਿੰਦਰ ਕੌਰ ਦੀ ਲੜਕੀ ਗੁਰਪ੍ਰਰੀਤ ਕੌਰ ਪਿਛਲੇ ਛੇ-ਸੱਤ ਸਾਲਾਂ ਤੋਂ ਚੂਲਾ ਫੈਕਚਰ ਹੋ ਜਾਣ ਕਾਰਨ ਇਲਾਜ ਪੱਖੋਂ ਬੈੱਡ ‘ਤੇ ਬੈਠੀ ਸੀ, ਜਿਸ ਦੇ ਇਲਾਜ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਵੱਲੋਂ 11 ਹਜ਼ਾਰ ਰੁਪਏ ਦਾ ਚੈੱਕ ਆਰਥਿਕ ਮਦਦ ਲਈ ਦਿੱਤਾ ਗਿਆ। ਪਰਿਵਾਰ ਵੱਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਅਜਮੇਰ ਸਿੰਘ ਖੇੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਐੱਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਸਮਾਜ ਸੇਵੀ ਪਰਮਿੰਦਰ ਸਿੰਘ ਬਿੱਟੂ ਕੰਗ, ਅੰਮਿ੍ਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਚਰਨ ਕਮਲ ਮੋਰਿੰਡਾ, ਸੰਤ ਸਿੰਘ ਆਦਿ ਹਾਜ਼ਰ ਸਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


