Ad-Time-For-Vacation.png

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ ਦੇ ਬਿਲਡਿੰਗ ਬਾਈਲਾਅ ਦੀ ਉਲੰਘਣਾ ਕਰਦੇ ਹੋਏ ਗੈਰ-ਕਾਨੂੰਨੀ ਤੌਰ ‘ਤੇ ਇਮਾਰਤ ਦਾ ਨਿਰਮਾਣ ਅਤੇ ਕਬਜ਼ਾ ਕੀਤਾ ਹੈ।

ਮੇਅਰ ਬਰੈਂਡਾ ਲੌਕ ਨੇ ਕਿਹਾ, “ਇਸ ਪ੍ਰੋਪਰਟੀ ਦੇ ਟਾਈਟਲ ‘ਤੇ ਨੋਟਿਸ ਦਾਇਰ ਕਰਨ ਨੂੰ ਮਨਜ਼ੂਰੀ ਦੇਣਾ, ਸਰੀ ਵਿੱਚ ਗੈਰ-ਕਾਨੂੰਨੀ ਉਸਾਰੀ ਲਈ ਕੌਂਸਲ ਦੀ ਜ਼ੀਰੋ-ਟੌਲਰੈਂਸ ਨੀਤੀ ਦਾ ਪ੍ਰਮਾਣ ਹੈ। “ਹੈਰਾਨੀ ਦੀ ਗੱਲ ਹੈ ਕਿ ਇਸ ਪ੍ਰੋਪਰਟੀ ਵਿੱਚ 7 ​​ਗੈਰ-ਕਾਨੂੰਨੀ ਰਿਹਾਇਸ਼ੀ ਯੂਨਿਟਾਂ ਦੇ ਅੰਦਰ 10 ਗੈਰ-ਕਾਨੂੰਨੀ ਬੈੱਡਰੂਮ ਬਣਾਏ ਗਏ। ਬਹੁਤ ਸਾਰੇ  ਜੁਰਮਾਨਿਆਂ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ, ਘਰ ਮਾਲਕਾਂ ਨੇ ਬਹੁਤ ਸਾਰੇ ਸਟਾਪ ਵਰਕ ਆਰਡਰਾਂ ਨੂੰ ਅਣਦੇਖਿਆ ਕਰ, ਵੱਡੇ-ਪੱਧਰ ਤੇ ਅਣ-ਅਧਿਕਾਰਤ ਉਸਾਰੀ ਨੂੰ ਜ਼ਾਰੀ ਰੱਖਿਆ। ਇਹਨਾਂ ਉਲੰਘਣਾਵਾਂ ਨੂੰ ਹੱਲ ਕਰਨ ਲਈ, ਸਾਡੀ ਇਲ-ਲੀਗਲ ਕੌਂਸਟ੍ਰਕਸ਼ਨ ਇਨਫੋਰਸਮੈਂਟ ਟੀਮ ਦੇ ਅਣਥੱਕ ਯਤਨਾਂ ਦਾ ਧੰਨਵਾਦ। ਇਨ੍ਹਾਂ ਨਿਯਮਾਂ ‘ਤੇ ਪਹਿਰਾ ਦਿੰਦੇ, ਅਸੀਂ ਸਪੱਸ਼ਟ ਸੁਨੇਹਾ ਦੇ ਰਹੇ ਹਾਂ ਕਿ ਸਰੀ ਸ਼ਹਿਰ ਵਿਚ ਗੈਰ-ਕਾਨੂੰਨੀ ਅਤੇ ਅਸੁਰੱਖਿਅਤ ਉਸਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ”

ਟਾਈਟਲ ‘ਤੇ ਇਹ ਨੋਟਿਸ 20 ਜਨਵਰੀ, 2025 ਨੂੰ ਹੋਈ ਇੱਕ ਵਿਸ਼ੇਸ਼ ਕੌਂਸਲ ਦੀ ਮੀਟਿੰਗ ਦਾ ਨਤੀਜਾ ਹੈ, ਜਿੱਥੇ ਸਰੀ ਸਿਟੀ ਕਾਉਂਸਿਲ ਨੇ ਬਹੁਮੱਤ ਨਾਲ ਜਾਇਦਾਦ ਦੇ ਟਾਈਟਲ ‘ਤੇ ਨੋਟਿਸ ਦਾਇਰ ਕਰਨ ਦਾ ਫੈਸਲਾ ਲਿਆ ਹੈ । ਇਹ ਨੋਟਿਸ ਸੰਭਾਵੀ ਖਰੀਦਦਾਰਾਂ, ਕਰਜ਼ਾ ਦੇਣ ਵਾਲੀਆਂ ਵਿੱਤੀ ਸੰਸਥਾਵਾਂ ਅਤੇ ਬੀਮਾਕਰਤਾਵਾਂ ਨੂੰ ਗੈਰ-ਕਾਨੂੰਨੀ ਉਸਾਰੀ ਅਤੇ ਸੰਪਤੀ ਨਾਲ ਜੁੜੇ ਸੰਭਾਵੀ ਖ਼ਤਰਿਆਂ ਬਾਰੇ ਸੁਚੇਤ ਕਰੇਗਾ।

ਜੁਲਾਈ 2024 ਤੋਂ, ਹੁਣ ਤੱਕ ਕੌਂਸਲ ਵਲੋਂ 3 ਵਿਸ਼ੇਸ਼ ਮੀਟਿੰਗਾਂ ਕਰ, 4 ਵੱਖ-ਵੱਖ ਪ੍ਰੋਪਰਟੀਆਂ ਦੇ ਟਾਈਟਲ ਤੇ ਨੋਟਿਸ ਦਾਇਰ ਕੀਤਾ ਹੈ, ਜਿਸਨੇ 7 ਘਰ ਮਾਲਕਾਂ ਨੂੰ ਪ੍ਰਭਾਵਿਤ  ਕੀਤਾ ਹੈ।

ਕਮਿਊਨਿਟੀ ਚਾਰਟਰ ਦੇ ਸੈਕਸ਼ਨ 57 ਦੇ ਅਧੀਨ ਟਾਈਟਲ ‘ਤੇ ਨੋਟਿਸ, ਇਕ ਸ਼ਹਿਰ ਦੁਆਰਾ ਸੰਭਾਵੀ ਖਰੀਦਦਾਰਾਂ ਸਮੇਤ, ਕਿਸੇ ਜਾਇਦਾਦ ‘ਤੇ ਅਣਅਧਿਕਾਰਤ ਉਸਾਰੀ ਬਾਰੇ ਲੋਕਾਂ ਨੂੰ ਸੂਚਿਤ ਕਰਨ ਲਈ ਵਰਤਿਆ ਜਾਣ ਵਾਲਾ ਕਾਨੂੰਨੀ ਉਪਾਅ ਹੈ, ਜੋ ਜ਼ਰੂਰੀ ਬਿਲਡਿੰਗ ਪਰਮਿਟਾਂ ਜਾਂ ਜਾਂਚ-ਪੜਤਾਲ ਤੋਂ ਬਿਨਾਂ ਬਣਾਏ ਗਏ ਸਨ। ਇਹ ਕਈ ਉਦੇਸ਼ਾਂ ਦੀ ਪੂਰਤੀ ਕਰਦਾ ਹੈ, ਜਿਸ ਵਿੱਚ ਸ਼ਾਮਲ ਹਨ:

  • ਬਾਈਲਾਅ ਪਾਲਣਾ ਨੂੰ ਉਤਸ਼ਾਹਿਤ ਕਰਨਾ: ਇਹ ਮਾਲਕਾਂ ਨੂੰ ਆਪਣੀ ਜਾਇਦਾਦ ਨੂੰ ਸਿਟੀ ਦੇ ਬਿਲਡਿੰਗ ਬਾਈਲਾਅ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦਾ ਹੈ, ਇਹ ਯਕੀਨੀ ਬਣਾਉਣ ਲਈ ਕਿ ਘਰ ਘੱਟੋ-ਘੱਟ ਸਿਹਤ ਅਤੇ ਸੁਰੱਖਿਆ ਦੇ ਮਿਆਰ ਅਨੁਸਾਰ ਬਣਾਏ ਗਏ ਹਨ। ਕਾਨੂੰਨ ਮੁਤਾਬਕ ਪਾਲਣਾ ਪ੍ਰਾਪਤ ਹੋਣ ‘ਤੇ ਨੋਟਿਸ ਜਾਇਦਾਦ ਤੋਂ ਹਟਾ ਦਿੱਤਾ ਜਾਵੇਗਾ।
  • ਪਾਰਦਰਸ਼ਤਾ ਅਤੇ ਜਾਗਰੂਕਤਾ: ਇਹ ਅਣਅਧਿਕਾਰਤ ਉਸਾਰੀ, ਸੰਭਾਵੀ ਖਰੀਦਦਾਰਾਂ ਦੀ ਸੁਰੱਖਿਆ ਅਤੇ ਜਨਤਾ ਨੂੰ ਸੂਚਿਤ ਕਰਨ ਬਾਰੇ ਚੇਤਾਵਨੀ ਵਜੋਂ ਕੰਮ ਕਰਦਾ ਹੈ।
  • ਲਾਗੂ ਕਰਨਾ ਅਤੇ ਜਵਾਬਦੇਹ ਬਣਾਉਣਾ: ਇਹ ਗੈਰ-ਕਾਨੂੰਨੀ ਉਸਾਰੀ ਗਤੀਵਿਧੀਆਂ ਲਈ ਜਾਇਦਾਦ ਮਾਲਕਾਂ ਨੂੰ ਜਵਾਬਦੇਹ ਬਣਾ ਕੇ ਇਸਦੇ ਬਿਲਡਿੰਗ ਉਪ-ਨਿਯਮਾਂ ਨੂੰ ਲਾਗੂ ਕਰਨ ਲਈ, ਸਿਟੀ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਾ ਹੈ।

ਸਿਟੀ ਆਫ਼ ਸਰੀ ਨੇ ਗੈਰ-ਕਾਨੂੰਨੀ ਉਸਾਰੀ ਨਾਲ ਨਜਿੱਠਣ ਲਈ 2022 ਵਿੱਚ ਟੀਮ ਗਠਿਤ ਕੀਤੀ ਸੀ, ਤਾਂ ਜੋ ਸਿਟੀ ਦੇ ਬਾਈਲਾਅ ਨੂੰ ਲਾਗੂ ਕਰਨ ਅਤੇ ਰਿਹਾਇਸ਼ੀ ਉਸਾਰੀ ਜੋ ਬਿਨਾਂ ਪਰਮਿਟ, ਨਿਰੀਖਣ, ਜਾਂ ਸੁਰੱਖਿਆ ਮਾਪਦੰਡਾਂ ਦੇ ਕੀਤੀ ਜਾ ਰਹੀ ਹੈ, ਨੂੰ ਰੋਕਿਆ ਜਾ ਸਕੇ। ਸਿਟੀ ਨੇ ਗੈਰ-ਕਾਨੂੰਨੀ ਬਿਲਡਿੰਗ ਗਤੀਵਿਧੀਆਂ ਲਈ ਜੁਰਮਾਨੇ ਵੀ ਵਧਾ ਦਿੱਤੇ ਹਨ ਅਤੇ ਅਦਾਲਤੀ ਕਾਰਵਾਈ ਰਾਹੀਂ ਲਾਗੂ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਜੇ ਤੁਹਾਨੂੰ ਕਿਸੇ ਪ੍ਰੋਪਰਟੀ ਤੇ ਸ਼ੱਕ ਹੈ ਕਿ ਬਿਨਾਂ ਪਰਮਿਟ ਦੇ ਉਸਾਰੀ ਕੀਤੀ ਗਈ ਹੈ, ਬਾਰੇ ਸ਼ਿਕਾਇਤ [email protected] ‘ਤੇ ਈਮੇਲ ਕਰਕੇ ਜਾਂ 604-591-4370 ‘ਤੇ ਕਾਲ ਕਰਕੇ ਕਰੋ। ਤੁਸੀਂ ਸ਼ਿਕਾਇਤ ਔਨਲਾਈਨ ਇਸ ਲਿੰਕ ਤੇ ਜਾ ਕੇ ਵੀ ਕਰ ਸਕਦੇ ਹੋ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਕਾਊਂਸਿਲ ਸ਼ਹਿਰ ਭਰ ਵਿੱਚ ਸੜਕੀ ਸੁਧਾਰ ਲਈ $17.3M ਦੇ ਠੇਕਿਆਂ ‘ਤੇ ਵਿਚਾਰ ਕਰੇਗੀ

132 ਸਟਰੀਟ ਚੌੜਾ ਕਰਨ ਦਾ ਪਹਿਲਾ ਫੇਜ਼ ਵੀ ਇਸ ਵਿੱਚ ਸ਼ਾਮਲ ਹੈ ਸਰੀ, ਬੀ.ਸੀ. – ਸੋਮਵਾਰ ਨੂੰ ਆਪਣੀ ਰੈਗੂਲਰ ਕੌਂਸਲ ਮੀਟਿੰਗ ਦੌਰਾਨ, ਸਰੀ ਸਿਟੀ ਕਾਉਂਸਿਲ 132 ਸਟਰੀਟ ਰੋਡ ਵਾਈਡਨਿੰਗ ਪ੍ਰੋਜੈਕਟ

Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.