ਕੇਂਦਰ ਵਲੋਂ ਸੁਪਰੀਮ ਕੋਰਟ ਨੂੰ ਆਦੇਸ਼ ‘ਚ ਬਦਲਾਅ ਦੀ ਅਪੀਲ
ਨਵੀਂ ਦਿੱਲੀ, (ਏਜੰਸੀ)-ਸਿਨੇਮਾ ਘਰਾਂ ‘ਚ ਫ਼ਿਲਮ ਦਿਖਾਉਣ ਤੋਂ ਪਹਿਲਾਂ ਰਾਸ਼ਟਰੀ ਗੀਤ ਜ਼ਰੂਰੀ ਕਰਨ ਸਬੰਧੀ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਦਿੱਤਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਅਦਾਲਤ ਨੂੰ ਆਪਣੇ ਉਸ ਆਦੇਸ਼ ‘ਚ ਬਦਲਾਅ ਕਰਨਾ ਚਾਹੀਦਾ ਹੈ ਜਿਸ ‘ਚ ਸਰਵਉੱਚ ਅਦਾਲਤ ਨੇ ਸਿਨੇਮਾ ਹਾਲ ‘ਚ ਫ਼ਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਜ਼ਰੂਰੀ ਕੀਤਾ ਹੈ। ਸੁਪਰੀਮ ਕੋਰਟ ‘ਚ ਕੇਂਦਰ ਸਰਕਾਰ ਨੇ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਇਸ ਸਬੰਧੀ ਅੰਤਰ ਮੰਤਰਾਲਾ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਨਵੇਂ ਦਿਸ਼ਾ ਨਿਰਦੇਸ਼ ਤਿਆਰ ਕੀਤੇ ਜਾ ਸਕਣ। ਜ਼ਿਕਰਯੋਗ ਹੈ ਕਿ ਨਵੰਬਰ 2016 ਦੇ ਇਸ ਫ਼ੈਸਲੇ ਦੇ ਸਮਰਥਨ ‘ਚ ਆਉਣ ਦੇ ਕੇਂਦਰ ਦੇ ਰਵੱਈਏ ਦਾ ਕਈਆਂ ਨੇ ਵਿਰੋਧ ਕੀਤਾ ਸੀ। ਫ਼ੈਸਲੇ ਦੇ ਕਰੀਬ ਇਕ ਸਾਲ ਬਾਅਦ ਆਦੇਸ਼ ਲਾਗੂ ਕੀਤਾ ਗਿਆ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਕਰੇਗਾ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


