ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮਾਛੀਵਾੜਾ ਸਾਹਿਬ ‘ਚ ਡੇਂਗੂ ਸਬੰਧੀ ਸਰਗਰਮੀਆਂ ਨਿਰੰਤਰ ਜਾਰੀ ਹਨ।

ਐੱਸਐੱਮਓ ਡਾ. ਜਸਦੇਵ ਸਿੰਘ ਨੇ ਦੱਸਿਆ ਮਾਛੀਵਾੜਾ ਸਾਹਿਬ ਸ਼ਹਿਰ ਤੇ ਬਲਾਕ ਅਧੀਨ ਆਉਂਦੇ ਇਲਾਕੇ ‘ਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਬੰਧੀ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਡੇਂਗੂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।