ਅਵਤਾਰ ਰਾਣਾ, ਮੱਲ੍ਹੀਆਂ ਕਲਾਂ

ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੋਨਾ ਇਲਾਕੇ ਦੇ ਅੱਠ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ। ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਲਾਜਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਨਿਰਦੇਸ਼ ਅਨੁਸਾਰ ਸਮੇਂ-ਸਮੇਂ ‘ਤੇ ਮੈਡੀਕਲ ਸਟੋਰਾ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਸਟੋਰ ਮਾਲਕ ਨਸ਼ੀਲੀਆਂ ਚੀਜ਼ਾਂ ਦੀ ਵਿਕਰੀ ਨਾ ਕਰ ਸਕੇ। ਇਸੇ ਕੜੀ ਤਹਿਤ ਨਕੋਦਰ-ਕਪੂਰਥਲਾ ਮਾਰਗ ‘ਤੇ ਸਥਿਤ ਸਥਾਨਕ ਕਸਬਾ ਮੱਲ੍ਹੀਆ ਕਲਾਂ ਤੇ ਪਿੰਡ ਉੱਗੀ ਦੇ ਮੈਡੀਕਲ ਸਟੋਰਾਂ ਦੀ ਸਿਹਤ ਵਿਭਾਗ ਦੀ ਟੀਮ ਵੱਲੋਂ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰਾਂ ‘ਚੋਂ ਕੋਈ ਵੀ ਇਤਰਾਜਯੋਗ ਵਸਤੂ ਨਹੀਂ ਮਿਲੀ ਪਰ ਕੁਝ ਕੁ ਤਰੁੱਟੀਆਂ ਪਾਈਆਂ ਗਈਆ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਮੈਡੀਕਲ ਸਟੋਰ ਮਾਲਕਾਂ ਨੂੰ ਤਾੜਨਾ ਕੀਤੀ ਗਈ ਹੈ, ਜਿਸ ਦੀ ਰਿਪੋਰਟ ਵਿਭਾਗ ਦੇ ਉੱਚ ਅਧਿਕਾਰੀਆ ਨੂੰ ਭੇਜ ਦਿੱਤੀ ਗਈ ਹੈ।