ਲੰਡਨ:-ਯੂ ਕੇ ਦੇ ਸਿੱਖ ਭਾਈਚਾਰੇ ਨੂੰ 2021 ਦੀ ਮਰਦਮੁਸ਼ਮਾਰੀ ਵਿੱਚ ਵੱਖਰੀ ਕੌਮ ਦਾ ਦਰਜਾ ਮਿਲਣ ਵਾਲਾ ਹੈ। ਯੂ ਕੇ ਅੰਕੜਾ ਅਥਾਰਟੀ ਨੇ ਕਿਹਾ ਕਿ ਇਸ ਕਦਮ ਨਾਲ ਸਿੱਖ ਭਾਈਚਾਰਾ ਸਰਕਾਰ ਤੋਂ ਮਿਲਦੀਆਂ ਕਈ ਜਨਤਕ ਸੇਵਾਵਾਂ ਦਾ ਪੂਰਨ ਲਾਹਾ ਵੀ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਨੂੰ ਕਾਨੂੰਨੀ ਤੌਰ ‘ਤੇ ਵੱਖਰੀ ਕੌਮ ਨਹੀਂ ਸਮਝਿਆ ਜਾਂਦਾ। ਪਿਛਲੇ ਸਾਲ ਭਾਰਤੀ ਮੂਲ ਦੇੱ ਸੰਸਦ ਮੈਂਬਰਾਂ ਸਮੇਤ ਕੁੱਲ 100 ਬਰਤਾਨਵੀ ਐੱਮ ਪੀਜ਼ ਨੇ ਅਥਾਰਟੀ ਨੂੰ ਸਾਲ 2021 ਵਿੱਚ ਹੋਣ ਵਾਲੀ ਮਰਦਮਸ਼ਮਾਰੀ ਦੇ ਪ੍ਰੋਫਾਰਮੇ ਵਿੱਚ ਸਿੱਖਾਂ ਲਈ ਵੱਖਰੀ ਕੌਮ ਦਾ ਵਿਕਲਪ ਮੁਹੱਈਆ ਕਰਵਾਉਣ ਲਈ ਪੁੱਛਿਆ ਸੀ। ‘ਸੰਡੇ ਟਾਈਮਜ਼’ ਦੀ ਰਿਪੋਰਟ ਮੁਤਾਬਕ ਇਸ ਸਮੇਂ ਦੇਸ਼ ਵਿੱਚ ਸਿੱਖਾਂ ਨੂੰ ਸਿਰਫ ਵੱਖਰੇ ਧਰਮ ਵਾਲੇ ਲੋਕ ਸਮਝਿਆ ਜਾਂਦਾ ਹੈ ਨਾ ਕਿ ਵੱਖਰੀ ਕੌਮ। ਤਾਜ਼ਾ ਮਰਦਮਸ਼ੁਮਾਰੀ ਸਾਲ 2011 ਦੌਰਾਨ 83,000 ਸਿੱਖਾਂ ਨੇ ਕੌਮ ਵਾਲੇ ਕਿਸੇ ਵੀ ਕੌਮੀ ਵਿਕਲਪ ਨੂੰ ਨਹੀਂ ਚੁਣਿਆ। ਇਸ ਲਈ ਕੌਮੀ ਅੰਕੜਾ ਦਫ਼ਤਰ (ਓ ਐੱਨ ਐੱਸ) ਸਾਲ 2021 ਦੀ ਮਰਦਮਸ਼ੁਮਾਰੀ ਦੌਰਾਨ ਬਰਤਾਨੀਆ ਦੇ 4,30,000 ਤੋਂ ਵੱਧ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਦੇਣ ਜਾ ਰਿਹਾ ਹੈ।
ਹੁਣ ਯੂ ਕੇ ਦੇ ਨਸਲ ਸਬੰਧੀ ਐਕਟ 1976 ਤਹਿਤ ਸਿੱਖ ਖ਼ੁਦ ਨੂੰ ਕਾਨੂੰਨੀ ਤੌਰ ‘ਤੇ ਭਾਰਤੀ ਜਾਂ ਬਰਤਾਨਵੀ ਭਾਰਤੀ ਦਰਸਾਉਂਦੇ ਹਨ। ਸਾਲ 2001 ਦੀ ਮਰਦਮਸ਼ੁਮਾਰੀ ਤੋਂ ਹੀ ਸਿੱਖ ਧਰਮ ਨੂੰ ਵੱਖਰਾ ਧਰਮ ਮੰਨਿਆ ਜਾ ਰਿਹਾ ਹੈ।
ਸਾਲ 2017 ਵਿੱਚ ਓ ਐੱਨ ਐੱਸ ਨੇ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਪਛਾਣ ਦੇਣ ਲਈ ਇੰਗਲੈਂਡ ਦੇ ਸੰਘਣੀ ਸਿੱਖ ਵਸੋਂ ਵਾਲੇ ਖਿੱਤਿਆਂ ਵਿੱਚ ਆਨਲਾਈਨ ਸਰਵੇਖਣ ਕਰਵਾਇਆ ਸੀ, ਤਾਂ ਉਨ੍ਹਾਂ ਵਿੱਚੋਂ ਤਿੰਨ ਚੌਥਾਈ ਨੇ ਆਪਣਾ ਧਰਮ ਤੇ ਕੌਮ ਨੂੰ ਵੱਖੋ-ਵੱਖ ਤੌਰ ‘ਤੇ ਸਿੱਖ ਹੀ ਦੱਸਿਆ ਸੀ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ