ਸਿੱਖ ਕਤਲੇਆਮ ਦੇ ਦੋਸ਼ੀ ਕੈਪਟਨ ਭਾਗਮੱਲ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦਿੱਤੀ

ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ‘ਚ ਹੋਏ ਸਿੱਖ ਕਤਲੇਆਮ ਦੇ ਇਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 91 ਸਾਲਾ ਦੋਸ਼ੀ ਕੈਪਟਨ ਭਾਗਮੱਲ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।ਬੀਤੇ ਕਲ੍ਹ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਗੀਤਾ ਮਿੱਤਲ ਤੇ ਜੱਜ ਅਨੂ ਮਲਹੋਤਰਾ ਦੇ ਬੈਂਚ ਸਾਹਮਣੇ ਹੋਈ ਸੁਣਵਾਈ ਤੋਂ ਬਾਅਦ ਜੱਜਾਂ ਨੇ ਜ਼ਮਾਨਤ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਸਿੱਖ ਕਤਲੇਆਮ ਦੇ ਦੋਸ਼ੀ ਕੈਪਟਨ ਭਾਗਮੱਲ ਨੂੰ 6 ਹਫਤੇ ਦੀ ਜ਼ਮਾਨਤ ਦੇ ਦਿੱਤੀ।
ਜੱਜਾਂ ਦੇ ਮੇਜ ਨੇ ਕਿਹਾ, ”ਮੁਦਈ ਦੀ ਉਮਰ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਉਸ ਨੂੰ ਛੇ ਹਫ਼ਤਿਆਂ ਲਈ ਜ਼ਮਾਨਤ ਦਿੰਦੇ ਹਾਂ।” ਭਾਗਮੱਲ ਨੇ ਸਿਹਤ ਦੇ ਆਧਾਰ ਉਤੇ ਜ਼ਮਾਨਤ ਮੰਗੀ ਸੀ।ਸੁਣਵਾਈ ਦੌਰਾਨ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਮਾਮਲੇ ਦੀ ਛੇਤੀ ਸੁਣਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਭਿਆਨਕ ਘਟਨਾ ਨੂੰ 34 ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਉਹ ਮਾਮਲੇ ਦੀ ਰੋਜ਼ਾਨਾ ਆਧਾਰ ਉਤੇ ਸੁਣਵਾਈ ਲਈ ਅਰਜ਼ੀ ਦਾਖ਼ਲ ਕਰਨਗੇ।ਜ਼ਿਕਰਯੋਗ ਹੈ ਕਿ ਇਹ ਕੇਸ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿੱਚ ਪਹਿਲੀ ਨਵੰਬਰ, 1984 ਨੂੰ ਇਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਨਾਲ ਸਬੰਧਤ ਹੈ, ਜਿਸ ਲਈ ਭਾਗਮੱਲ, ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਗਿਰਧਾਰੀ ਲਾਲ ਤੇ ਦੋ ਹੋਰਨਾਂ ਨੂੰ ਦੋਸ਼ੀ ਐਲਾਨਿਆ ਗਿਆ ਸੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚੋਂ ਬਰੀ ਕਰ ਦਿੱਤਾ ਸੀ।ਇਸ ਫੈਂਸਲੇ ਦੇ ਖਿਲਾਫ ਦੋਸ਼ੀਆਂ ਵਲੋਂ ਹਾਈ ਕੋਰਟ ਵਿਚ ਅਪੀਲ ਪਾਈ ਗਈ ਸੀ ਜਦਕਿ ਸੀਬੀਆਈ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਖਿਲਾਫ ਅਪੀਲ ਪਾਈ ਗਈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.