ਕੈਲੀਫੋਰਨੀਆ, (ਹੁਸਨ ਲੜੋਆ ਬੰਗਾ)- ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੇ ਕਿਵੇਂ ਸਿੱਖ ਭਾਈਚਾਰੇ ਖਿਲਾਫ਼ ਨਸਲਕੁਸ਼ੀ ਹਿੰਸਾ ਕਰਵਾਈ, ਇਸ ਦਾ ਹਵਾਲਾ ਦਿੰਦਿਆਂ ਸਿੱਖ ਅਧਿਕਾਰ ਸੰਸਥਾ ਨੇ ਯੂ. ਸੀ. ਬਾਰਕਲੇ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਾਰਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਤਾ ਗਿਆ ਸੱਦਾ ਵਾਪਸ ਲਵੇ। ਦੱਸਣਯੋਗ ਹੈ ਕਿ ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਸਟਡੀਜ਼ ਐਂਡ ਇੰਸਟੀਚਿਊਟ ਫ਼ਾਰ ਸਾਊਥ ਏਸ਼ੀਆ ਸਟਡੀਜ਼ ਵਲੋਂ 11 ਸਤੰਬਰ ਨੂੰ ਕਰਵਾਏ ਜਾ ਰਹੇ ਇਕ ਸਮਾਰੋਹ ਵਿਚ ਰਾਹੁਲ ਗਾਂਧੀ ਭਾਸ਼ਣ ਦੇਣ ਆ ਰਹੇ ਹਨ। ਮਨੁੱਖੀ ਅਧਿਕਾਰ ਸੰਸਥਾ ‘ਸਿੱਖਸ ਫਾਰ ਜਸਟਿਸ’ ਵਲੋਂ ਯੂ. ਸੀ. ਬਾਰਕਲੀ ਦੇ ਚਾਂਸਲਰ ਕਰੋਲ ਕਰਾਇਸਟ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਪ-ਪ੍ਰਧਾਨ ਵਜੋਂ ਰਾਹੁਲ ਗਾਂਧੀ ਦੀ ਸਿੱਖਿਆ ਸੰਸਥਾਨ ਵਿਚ ਕੋਈ ਜਗ੍ਹਾ ਨਹੀਂ ਹੈ, ਕਿਉਂਕਿ ਇਸ ਨਾਲ ਗ਼ਲਤ ਪਿਰਤ ਪਵੇਗੀ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਅਤੇ ਇਸ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਵਿਅਕਤੀਆਂ ਨੂੰ ਵਿਦਿਆਰਥੀਆਂ ਦੇ ਮਨੁੱਖੀ ਸਮਾਜ ਬਾਰੇ ਲੈਕਚਰ ਦੇਣ ਲਈ ਬੁਲਾਇਆ ਜਾ ਰਿਹਾ ਹੈ। ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਉਸੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੂੰ ਉਨ੍ਹਾਂ ਕੁਝ ਮੋਹਰੀ ਆਗੂਆਂ ਦੀ ਮਦਦ ਨਾਲ ਚਲਾ ਰਹੇ ਹਨ ਜਿਹੜੇ ਕਿ ਨਵੰਬਰ 1984 ਵਿਚ ਸਿੱਖਾਂ ਖਿਲਾਫ਼ ਨਸਲਕੁਸ਼ੀ ਹਿੰਸਾ ਵਿਚ ਸ਼ਾਮਿਲ ਰਹੇ।
ਕੈਨੇਡਾ ‘ਚ ਵਾਈਟ ਰੌਕ ਬੀਚ ‘ਤੇ ਪੰਜਾਬੀ ਨੌਜਵਾਨ ਕਤਲ
ਸਰੀ ( ਗੁਰਬਾਜ ਸਿੰਘ ਬਰਾੜ ) ਸਰੀ ਨੇੜੇ ਵਾਈਟ ਰੌਕ ਬੀਚ ਤੇ ਇਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਇਹ ਵਾਰਦਾਤ