ਸਿੱਖ ਮੋਟਰਸਾਈਕਲ ਕਲੱਬ ਦੇ ਮੈਂਬਰਾਂ ਦੀ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ

ਸਾਡਾ ਮਕਸਦ ਬਾਬੇ ਨਾਨਕ ਦਾ ਸੰਦੇਸ਼ ਕਿਰਤ ਕਰਨੀ, ਨਾਮ ਜਪਣਾ, ਵੰਡ ਛਕਣ ਦਾ ਪ੍ਰਚਾਰ ਕਰਨਾ ਹੈ
ਸ੍ਰੀ ਅਨੰਦਪੁਰ ਸਾਹਿਬ:ਕੈਨੇਡਾ ਦੇ ਸਰੀ ਤੋਂ ਸਿੱਖ ਮੋਟਰਸਾਈਕਲ ਕਲੱਬ ਦੇ 6 ਗੁਰਸਿੱਖਾਂ ਨੇ 3 ਅਪ੍ਰੈਲ ਨੂੰ ਅਪਣੀ ਯਾਤਰਾ ਅਰੰਭ ਕੀਤੀ ਜੋ ਅੱਜ ਖ਼ਾਲਸੇ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ, ਜਿਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ, ਹੈੱਡ ਗ੍ਰੰਥੀ ਗਿ: ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ ਹੈਪੀ ਸਮੇਤ ਅਧਿਕਾਰੀਆਂ ਨੇ ਭਰਵਾਂ ਸਵਾਗਤ ਕੀਤਾ ਤੇ ਸਨਮਾਨਤ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਨੇਡਾ ਵਾਸੀ ਜਤਿੰਦਰ ਸਿੰਘ, ਜਸਮੀਤਪਾਲ ਸਿੰਘ, ਮਨਦੀਪ ਸਿੰਘ, ਅਜਾਦਵਿੰਦਰ ਸਿੰਘ, ਪ੍ਰਭਜੀਤ ਸਿੰਘ ਅਤੇ ਸੁਖਵੀਰ ਸਿੰਘ ਨੇ ਦਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੇਤਨਾ ਮਾਰਚ ਦੀ ਅਰੰਭਤਾ ਕੀਤੀ ਸੀ ਜੋ ਸਮਾਪਤ ਹੋ ਗਈ। ਉਨ੍ਹਾਂ ਦਸਿਆ ਕਿ ਸਾਡਾ ਮਕਸਦ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਕਿਰਤ ਕਰਨੀ, ਨਾਮ ਜਪਣਾ, ਵੰਡ ਛਕਣ ਦਾ ਪ੍ਰਚਾਰ ਕਰਨਾ ਹੈ। ਇਸ ਲਈ ਅਸੀਂ ਇਹ ਯਾਤਰਾ ਕੀਤੀ ਹੈ।ਉਨ੍ਹਾਂ ਦੱਸਿਆ ਕਿ 40 ਦਿਨਾਂ ਵਿਚ ਇਹ ਯਾਤਰਾ ਸਮਾਪਤ ਹੋਈ। ਇਸ ਦੌਰਾਨ ਅਸੀ ਸੜਕ ਦੇ ਰਸਤੇ ਕਰੀਬ 10 ਹਜ਼ਾਰ ਕਿਲੋਮੀਟਰ ਸਫ਼ਰ ਤਹਿ ਕਰਦੇ ਹੋਏ ਕਰੀਬ 22 ਦੇਸ਼ਾਂ ਤੋਂ ਹੋ ਕੇ ਪੰਜਾਬ ਪਹੁੰਚੇ ਹਾਂ। ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ ਵਲੋਂ ਸਫ਼ਲ ਯਾਤਰਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਗੁਰਵੇਲ ਸਿੰਘ, ਹਰਦੇਵ ਸਿੰਘ, ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.