ਸਟਾਫ ਰਿਪੋਰਟਰ, ਜਗਰਾਓਂ : ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਵਿਖੇ ਸਿੱਖ ਯੂਥ ਵੈੱਲਫੇਅਰ ਸੁਸਾਇਟੀ ਵੱਲੋਂ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ ਗਿਆ।
ਇਸ ਦਾ ਉਦਘਾਟਨ ਮੁੱਖ ਸੇਵਾਦਾਰ ਅਮਰੀਕ ਸਿੰਘ ਚਾਵਲਾ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਫਿਜ਼ੀਓਥੈਰੇਪੀ ਸਪੈਸ਼ਲਿਸਟ ਡਾ. ਰਜਤ ਖੰਨਾ ਤੇ ਉਨ੍ਹਾਂ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਉਨ੍ਹਾਂ ਨੂੰ ਫਿਜ਼ੀਓਥੈਰੇਪੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਭਾਈ ਚਾਵਲਾ ਤੇ ਰਿੱਕੀ ਚਾਵਲਾ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਸਿੱਖ ਯੂਥ ਵੈੱਲਫੇਅਰ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਚਰਨਜੀਤ ਸਿੰਘ ਸਰਨਾ, ਚੇਅਰਮੈਨ ਗਗਨਦੀਪ ਸਿੰਘ ਸਰਨਾ, ਜਨਰਲ ਸਕੱਤਰ ਇੰਦਰਪ੍ਰਰੀਤ ਸਿੰਘ ਵਛੇਰ, ਗਗਨਦੀਪ ਸਿੰਘ ਬੱਤਰਾ, ਜਗਦੀਸ਼ਰ ਸਿੰਘ ਭੋਲਾ ਤੇ ਗੁਰਮਹਿਕ ਸਿੰਘ ਬੱਤਰਾ ਹਾਜ਼ਰ ਸੀ।


