ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਸੀਪੀਆਈ (ਐੱਮ) ਪੰਜਾਬ ਦੇ ਸੂਬਾ ਸਕੱਤਰੇਤ ਦੀ ਮੀਟਿੰਗ ਕਾਮਰੇਡ ਲਹਿੰਬਰ ਸਿੰਘ ਤੱਗੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਫਲਸਤੀਨ ਵਿਰੁੱਧ ਇਜ਼ਰਾਈਲ ਯੁੱਧ ‘ਤੇ ਵਿਚਾਰ ਚਰਚਾ ਕਰਨ ਉਪਰੰਤ ਅਮਰੀਕਾ ਇੰਗਲੈਂਡ ਤੇ ਹੋਰ ਪੱਛਮੀ ਸਾਮਰਾਜੀਆਂ ਦੀ ਸ਼ਹਿ ‘ਤੇ ਇਜ਼ਰਾਈਲ ਵੱਲੋਂ ਫਲਸਤੀਨੀਆਂ ਦੀ ਕੀਤੀ ਜਾ ਰਹੀ ਨਸਲਕੁਸ਼ੀ ਦੀ ਨਿਖੇਧੀ ਕੀਤੀ। ਸੰਯੁਕਤ ਰਾਸ਼ਟਰ ਮਹਾਂ ਸਭਾ ‘ਚ ਫਲਸਤੀਨੀ ਨਾਗਰਿਕਾਂ ਦੀ ਸੁਰੱਖਿਆ, ਕਾਨੂੰਨੀ ਤੇ ਮਾਨਵੀ ਕਦਮਾਂ ਨੂੰ ਜਾਰੀ ਰੱਖਣ ਸਬੰਧੀ ਲਿਆਂਦੇ ਗਏ ਮਤੇ ਤੋਂ ਭਾਰਤ ਸਰਕਾਰ ਨੇ ਗੈਰਹਾਜ਼ਰ ਰਹਿ ਕੇ ਅਸਲ ‘ਚ ਆਪਣੀ ਵਿਦੇਸ਼ ਨੀਤੀ ਨੂੰ ਅਮਰੀਕਾ ਤੇ ਹੋਰ ਪੱਛਮੀ ਸਾਮਰਾਜੀ ਦੇਸ਼ਾਂ ਦੀ ਵਿਦੇਸ਼ ਨੀਤੀ ਦਾ ਸਮਰਥਕ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਸਾਰੀਆਂ ਪਾਰਟੀ ਇਕਾਈਆਂ ਤੇ ਆਮ ਲੋਕਾਂ ਨੂੰ ਸੰਸਾਰ ਅੰਦਰ ਅਮਨ ਬਣਾਈ ਰੱਖਣ, ਫਲਸਤੀਨੀ ਨਾਗਰਿਕਾਂ ਦੀ ਨਸਲਕੁਸ਼ੀ ਰੋਕਣ ਤੇ ਜੰਗਬੰਦੀ ਕਰਵਾਉਣ ਲਈ 6 ਤੋਂ 12 ਨਵੰਬਰ ਤਕ ਰੈਲੀਆਂ, ਮੁਜ਼ਾਹਰੇ ਤੇ ਮਾਰਚ ਕਰਨ ਦਾ ਸੱਦਾ ਦਿੱਤਾ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


