ਸੁਖਬੀਰ ਬਾਦਲ ਦਾ ਪੰਥ ਵੱਲ ਮੋੜਾ
ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖਾਂ ਨੂੰ ਪ੍ਰਣਾਮ ਕੀਤਾ
ਚੰਡੀਗੜ੍ਹ: ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸ਼ਰਮਨਾਕ ਹਾਰ ਅਤੇ ਉਸ ਮਗਰੋਂ ਲੋਕ ਸਭਾ ਚੋਣਾਂ ਵਿੱਚ ਮਹਿਜ਼ ਦੋ ਸੀਟਾਂ ਬਚਾਉਣ ‘ਚ ਕਾਮਯਾਬ ਰਹੀ ਸ਼ਰੋਮਣੀ ਅਕਾਲ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਪੰਥ ਵੱਲ ਮੂੰਹ ਕਰਨ ਦਾ ਝਲਕਾਰਾ ਦਿੱਤਾ ਹੈ ਪਰ ਪੰਥ ਹੁਣ ਇਹਨਾਂ ਨੂੰ ਪ੍ਰਵਾਨ ਕਰਦਾ ਹੈ ਜਾ ਨਹੀਂ ਇਹ ਸਮਾਂ ਹੀ ਦੱਸੇਗਾ। ਪੂਰੀ ਤਰ੍ਹਾਂ ਭਾਰਤੀ ਰਾਸ਼ਟਰਵਾਦ ਵਿੱਚ ਜਜ਼ਬ ਹੋ ਚੁੱਕੀ ਸ਼ਰੋਮਣੀ ਅਕਾਲੀ ਦਲ (ਬਾਦਲ) ਦੀ ਸ਼ਾਇਦ ਮਾੜੀ ਰਾਜਨੀਤਕ ਹਾਲਤ ਦਾ ਹੀ ਸਿੱਟਾ ਹੈ ਕਿ ਅੱਜ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਜੂਨ 1984 ਵਿੱਚ ਦਰਬਾਰ ਸਾਹਿਬ ‘ਤੇ ਹੋਏ ਭਾਰਤੀ ਹਮਲੇ ਵਿਰੁਧ ਜੂਝ ਕੇ ਸ਼ਹੀਦ ਹੋਏ ਸਿੱਖ ਜੂਝਾਰੂਆਂ ਨੂੰ ਪ੍ਰਣਾਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਲਿਿਖਆ, “04 ਜੂਨ 1984 ਨੂੰ ਪਾਵਨ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਹੁਕਮਾਂ ‘ਤੇ ਹੋਇਆ ਫ਼ੌਜੀ ਹਮਲਾ, ਸਿੱਖ ਕੌਮ ਉੱਤੇ ਵਾਪਰਿਆ ਤੀਜਾ ਘੱਲੂਘਾਰਾ ਸੀ। ਸਿੱਖ ਕੌਮ ਦੇ ਸਵੈਮਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਮੇਰਾ ਕੋਟਾਨ-ਕੋਟ ਪ੍ਰਣਾਮ।”
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


