ਸੁਪਰੀਮ ਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ CBI ਜਾਂਚ ਲਈ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਮੁੰਬਈ ਪੁਲਸ ਤੋਂ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਲਈ ਦਾਇਰ ਪਟੀਸ਼ਨ ਵੀਰਵਾਰ ਨੂੰ ਖਾਰਜ ਕਰ ਦਿੱਤੀ। ਚੀਫ ਜਸਟਿਸ ਐੱਸ.ਏ. ਬੋਬੜੇ, ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਨ ਦੀ ਬੈਂਚ ਨੇ ਕਿਹਾ ਕਿ ਮੁੰਬਈ ਪੁਲਸ ਨੂੰ ਆਪਣੀ ਜਾਂਚ ਕਰਨ ਦਿਓ ਅਤੇ ਜੇਕਰ ਤੁਹਾਡੇ ਕੋਲ ਕੁਝ ਹੈਤਾਂ ਇਸ ਲਈ ਬੰਬਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਇਸ ਅਭਿਨੇਤਾ ਦੀ ਮੌਤ ਦੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਲਈ ਪਟੀਸ਼ਨ ਦਾਇਰ ਕਰਨ ਵਾਲੀ ਅਲਕਾ ਪ੍ਰਿਯਾ ਦੇ ਵਕੀਲ ਨੂੰ ਬੈਂਚ ਨੇ ਕਿਹਾ,”ਜੇਕਰ ਤੁਹਾਡੇ ਕੋਲ ਕੁਝ ਠੋਸ ਦਿਖਾਉਣ ਲਈ ਹੈ ਤਾਂ ਤੁਸੀਂ ਬੰਬਈ ਹਾਈ ਕੋਰਟ ਜਾਓ।

ਦੱਸਣਯੋਗ ਹੈ ਕਿ 34 ਸਾਲਾ ਸੁਸ਼ਾਂਤ ਦੀ ਲਾਸ਼ ਮੁੰਬਈ ਦੇ ਬਾਂਦਰਾ ‘ਚ 14 ਜੂਨ ਨੂੰ ਆਪਣੇ ਅਪਾਰਟਮੈਂਟ ‘ਚ ਛੱਤ ਨਾਲ ਲਟਕੀ ਮਿਲੀ ਸੀ। ਇਸ ਦੇ ਬਾਅਦ ਤੋਂ ਹੀ ਮੁੰਬਈ ਪੁਲਸ ਵੱਖ-ਵੱਖ ਪਹਿਲੂਆਂ ਨੂੰ ਧਿਆਨ ‘ਚ ਰੱਖ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬਾਲੀਵੁੱਡ ਅਭਿਨੇਤਰੀ ਰਿਆ ਚਕਰਵਰਤੀ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕਰ ਕੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਨਾਲ ਪਟਨਾ ‘ਚ ਦਰਜ ਕਰਵਾਈ ਐੱਫ.ਆਈ.ਆਰ. ਮੁੰਬਈ ਟਰਾਂਸਫਰ ਕਰਨ ਅਤੇ ਬਿਹਾਰ ਪੁਲਸ ਵਲੋਂ ਕੀਤੀ ਜਾ ਰਹੀ ਜਾਂਚ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.