ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ 14 ਨਵੰਬਰ ਨੂੰ ਹਲਕਾ ਗਿੱਲ ਅੰਦਰ ਨੇੜੇ ਗੁਰਦੁਆਰਾ ਆਲਮਗੀਰ ਸਾਹਿਬ, ਤਾਜ ਪੈਲੇਸ ਵਿਖੇ ਵਿਸ਼ੇਸ਼ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ‘ਚ ਹਲਕਾ ਸਮਰਾਲਾ ਤੋਂ ਨੌਜਵਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਉਕਤ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਕੀਤਾ। ਨੌਜਵਾਨ ਆਗੂ ਮਾਂਗਟ ਨੇ ਕਿਹਾ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਯੂਥ ਨੂੰ ਨਵੀਂ ਸੇਧ ਦੇਣਗੇ ਉੱਥੇ ਉਨ੍ਹਾਂ ਨੂੰ ਸਿਆਸਤ ‘ਚ ਅਹਿਮ ਭੂਮਿਕਾ ਨਿਭਾਉਣ ਲਈ ਵੀ ਪੇ੍ਰਿਤ ਕਰਨਗੇ। ਉਨ੍ਹਾਂ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਹੈ ਕਿ ਨੌਜਵਾਨਾਂ ਨੂੰ ਸਿਰਫ਼ ਨਾਅਰੇ ਮਾਰਨ, ਝੰਡੀਆਂ ਲਗਾਉਣ ਤਕ ਹੀ ਸੀਮਿਤ ਨਾ ਰੱਖਿਆ ਜਾਵੇ ਸਗੋਂ ਉਨ੍ਹਾਂ ਨੂੰ ਯੂਥ ਅਕਾਲੀ ਦਲ ਰਾਹੀਂ ਅੱਗੇ ਵੱਧਣ ਦਾ ਮੌਕਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਿਝੰਜਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਤੇ ਪੂਰੇ ਪੰਜਾਬ ਤੋਂ ਨੌਜਵਾਨ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਅਕਾਲੀ ਆਗੂ ਹਰਜੋਤ ਮਾਂਗਟ ਨੇ ਕਿਹਾ ਕਿ ਇਹ ਯੂਥ ਵਿੰਗ ਦੀ ਰੈਲੀ ਦਾ ਇਕੱਠ ਇਹ ਦਰਸਾ ਦੇਵੇਗਾ ਕਿ ਅੱਜ ਪੰਜਾਬ ਦਾ ਨੌਜਵਾਨ ਸਰਕਾਰ ਦੇ ਲਾਰਿਆਂ ਤੋਂ ਤੰਗ ਹੋ ਕੇ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲਾ ਹੈ।