ਸਰਵਣ ਸਿੰਘ ਭੰਗਲਾਂ, ਸਮਰਾਲਾ : 67ਵੀਆਂ ਪੰਜਾਬ ਸਕੂਲ ਅਥਲੈਟਿਕਸ ਖੇਡਾਂ ‘ਵਾਰ ਹੀਰੋਜ਼ ਸਟੇਡੀਅਮ’ ਸੰਗਰੂਰ ਵਿਖੇ ਕਰਵਾਈਆਂ ਗਈਆਂ, ਜਿਸ ‘ਚ ਸੈਂਟੀਨਲ ਸਕੂਲ ਦੀ ਵਿਦਿਆਰਥਣ ਗੁਰਮਨ ਕੌਰ ਨੇ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

ਪਿੰ੍ਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਸੂਬਾ ਪੱਧਰੀ ਖੇਡ ਮੁਕਾਬਲਿਆਂ ‘ਚ ਵੱਖ-ਵੱਖ ਜ਼ਿਲਿ੍ਹਆਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰ ਤੋਂ ਜੇਤੂ ਹੋ ਕੇ ਸੂਬਾ ਪੱਧਰੀ ਖੇਡਾਂ ‘ਚ ਹਿੱਸਾ ਲਿਆ ਸੀ। ਇਨ੍ਹਾਂ ਮੁਕਾਬਲਿਆਂ ਦੌਰਾਨ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਜਮਾਤ ਛੇਵੀਂ ਦੀ ਵਿਦਿਆਰਥਣ ਗੁਰਮਨ ਕੌਰ ਨੇ ਅੰਡਰ-14 ਉਮਰ ‘ਚ 4 ਗੁਣਾ 400 ਮੀਟਰ ਦੌੜ ‘ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ।

ਸਕੂਲ ਡਾਇਰੈਕਟਰ ਅੰਮਿ੍ਤਪਾਲ ਕੌਰ ਤੇ ਪਿ੍ਰੰਸੀਪਲ ਡਾ. ਪੂਨਮ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ‘ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪੇ੍ਰਿਆ।