ਦਸ ਦਈਏ ਕਿ ਇਨ੍ਹਾਂ ਦੋਹਾਂ ਦੇ ਆਨੰਦ ਕਾਰਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਆਨੰਦ ਅਹੂਜਾ ਦੇ ਵਿਆਹ ਸਮਾਗਮ ਵਿਚ ਬਹੁਤ ਸਾਰੀਆਂ ਫਿ਼ਲਮੀ ਹਸਤੀਆਂ ਪਹੁੰਚੀਆਂ ਹੋਈਆਂ ਸਨ। ਸੋਨਮ ਦਾ ਪੂਰਾ ਵਿਆਹ ਪੰਜਾਬੀ ਰੀਤੀ-ਰਿਵਾਜ਼ਾਂ ਨਾਲ ਹੋਇਆ ਹੈ। ਸੋਨਮ ਦੇ ਵਿਆਹ ਦੀਆਂ ਰਸਮਾਂ ਉਨ੍ਹਾਂ ਦੀ ਮਾਸੀ ਦੇ ਬੰਗਲੇ ‘ਤੇ ਹੋਈਆਂ।
ਜਿਸ ਤਰ੍ਹਾਂ ਬੀਤੇ ਦਿਨ ਵਿਆਹ ਦੇ ਸੰਗੀਤਕ ਪ੍ਰੋਗਰਾਮ ਵਿਚ ਬਾਲੀਵੁੱਡ ਸਿਤਾਰਿਆਂ ਦੀ ਭੀੜ ਸੀ, ਉਸੇ ਤਰ੍ਹਾਂ ਮੰਗਲਵਾਰ ਨੂੰ ਵਿਆਹ ਵਾਲੇ ਦਿਨ ਵੀ ਵੱਡੀ ਗਿਣਤੀ ਵਿਚ ਬਾਲੀਵੁੱਡ ਸਿਤਾਰਿਆਂ ਨੇ ਸ਼ਿਰਕਤ ਕੀਤੀ। ਵਿਆਹ ਦੌਰਾਨ ਸੋਨਮ ਨੂੰ ਉਨ੍ਹਾਂ ਦੇ ਭਰਾਵਾਂ ਨੇ ਰਵਾਇਤੀ ਤਰੀਕੇ ਨਾਲ ਲਾਲ ਚੁੰਨੀ ਦੀ ਛਾਇਆ ਕਰ ਕੇ ਵਿਆਹ ਵਾਲੇ ਸਥਾਨ ‘ਤੇ ਪਹੁੰਚਾਇਆ। ਵਿਆਹ ਤੋਂ ਬਾਅਦ ਸੋਨਮ ਅਤੇ ਆਨੰਦ ਅਹੂਜਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।
ਇਨ੍ਹਾਂ ਤਸਵੀਰਾਂ ਵਿਚ ਸੋਨਮ-ਅਨੰਦ ਦੀ ਜੋੜੀ ਬੇਹੱਦ ਖ਼ੂਬਸੂਰਤ ਦਿਖਾਈ ਦੇ ਰਹੀ ਹੈ। ਤਸਵੀਰਾਂ ਵਿਚ ਦੋਹੇ ਮੁਸਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ।