ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419 ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਪ੍ਰਕਾਸ਼ ਪੁਰਬ ਦੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਵਧਾਈਆਂ ਦਿੱਤੀਆਂ। ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।
Posted By: Sandip Kaur