ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 419 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਕੱਢਿਆ। ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਪਾਲਕੀ ਸਾਹਿਬ ਸੁਸ਼ੋਭਿਤ ਕੀਤੀ ਹੈ। ਨਗਰ ਕੀਰਤਨ ‘ਚ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸ਼ਬਦ ਚੌਕੀ ਜਥੇ ਸ਼ਾਮਲ ਹੋਏ। ਸੰਗਤ ਵੱਲੋਂ ਫੁੱਲਾਂ ਦੀ ਵਰਖਾਂ ਨਾਲ ਨਗਰ ਕੀਰਤਨ ਦਾ ਥਾਂ -ਥਾਂ ‘ਤੇ ਸਵਾਗਤ ਕੀਤਾ ਗਿਆ।
ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ
ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ


