ਸੁਖਵਿੰਦਰ ਸਿੰਘ, ਭੋਗਪੁਰ : ਗੁਰਦੁਆਰਾ ਸਿੰਘ ਸਭਾ, ਭੋਗਪੁਰ ਵਾਰਡ ਨੰਬਰ 1 ਵਿਖੇ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 14, 15 ਤੇ 16 ਸਤੰਬਰ ਨੂੰ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ, ਭੋਗਪੁਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੇ ਲੰਬੜਦਾਰ ਸਤਿੰਦਰਪਾਲ ਸਿੰਘ ਭੋਗਪੁਰ ਕਮੇਟੀ ਮੈਂਬਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਭੋਗਪੁਰ ਵਿਖੇ 14 ਤੇ 15 ਸਤੰਬਰ ਸ਼ਾਮ 7 ਤੋਂ 9 ਵਜੇ ਤੱਕ ਗੁਰਮਤਿ ਸਮਾਗਮ ਕੀਤਾ ਜਾਵੇਗਾ ਤੇ 16 ਸਤਬੰਰ ਨੂੰ ਸਵੇਰੇ 11.30 ਤੋਂ ਦੁਪਹਿਰ 1.30 ਵਜੇ ਤੱਕ ਗੁਰਮਤਿ ਸਮਾਗਮ ਚੱਲੇਗਾ। ਇਸ ‘ਚ ਪੰਥ ਦੇ ਮਹਾਨ ਕੀਰਤਨੀਏ ਭਾਈ ਜਤਿੰਦਰ ਸਿੰਘ ਪਿੰਪਲੀ, ਭਾਈ ਬਲਵਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


