ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਥਾਣਾ ਵਿਖੇ ਤਾਇਨਾਤ ਰਹੇ ਸਬ ਇੰਸਪੈਕਟਰ ਸੰਤੋਖ ਸਿੰਘ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਪਦਉੱਨਤ ਕਰਕੇ ਇੰਸਪੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਵਨੀਤ ਕੌਂਡਲ ਦੀ ਵਰਦੀ ‘ਤੇ ਸਟਾਰ ਲਗਾਏ ਤੇ ਤਰੱਕੀ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
ਐੱਸਐੱਸਪੀ ਨੇ ਉਨ੍ਹਾਂ ਨੂੰ ਭਵਿੱਖ ‘ਚ ਆਪਣੀ ਨੌਕਰੀ ਇਮਾਨਦਾਰੀ ਨਾਲ ਕਰਨ ਲਈ ਪੇ੍ਰਿਆ। ਇੰਸਪੈਕਟਰ ਸੰਤੋਖ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਪੁਲਿਸ ਵਿਭਾਗ ‘ਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਤੇ ਲੋਕ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਰੀਡਰ ਸੁਰਜੀਤ ਸਿੰਘ, ਨਰਿੰਦਰ ਕੁਮਾਰ (ਦੋਵੇਂ ਸਹਾਇਕ ਥਾਣੇਦਾਰ) ਵੀ ਮੌਜੂਦ ਸਨ।


