ਪ੍ਰਦੀਪ ਭਨੋਟ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭੜਕਾਊ ਭਾਸ਼ਣ ਦੇਣ ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਹੈ। ਜਾਰੀ ਹੁਕਮ ਕਿਹਾ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ‘ਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਾ ਦੇਵੇ ਜਾਂ ਸੂਗ ਬੋਲੀ ਦੀ ਵਰਤੋਂ ਨਾ ਕਰੇ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕੋਈ ਵੀ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ‘ਚ ਹਥਿਆਰ ਲੈ ਕੇ ਨਹੀਂ ਚੱਲੇਗਾ ਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡਆ ਰਾਹੀਂ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਹਵੇਗੀ ਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਪੂਰਨ ਪਾਬੰਦੀ ਹੋਵੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 8 ਨਵੰਬਰ ਤਕ ਲਾਗੂ ਰਹਿਣਗੇ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


