ਨਵੀਂ ਦਿੱਲੀ : ਸਿੱਖਾਂ ਦੇ ਹੀ ਨਹੀਂ ਬਲਕਿ ਕੁਲ ਲੋਕਾਈ ਦੇ ਰਾਹ ਦਸੇਰਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਿੱਥੇ ਵਿਸ਼ਵ ਭਰ ਦੇ ਸਿੱਖਾਂ ਵਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੀ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਹੈ ਕਿ ਪਹਿਲੀ ਪਾਤਸ਼ਾਹੀ ਦਾ ਇਹ ਦਿਹਾੜਾ ਕੌਮਾਂਤਰੀ ਪੱਧਰ ‘ਤੇ ਹਰੇਕ ਭਾਰਤੀ ਦੂਤਾਵਾਸ ਵਿਚ ਮਨਾਇਆ ਜਾਵੇਗਾ ਅਤੇ ਸਿੱਖ ਧਰਮ ਦੇ ਸਾਂਝੀਵਾਲਤਾ, ਔਰਤ ਨੂੰ ਬਰਾਬਰੀ ਦਾ ਹੱਕ, ਰੱਬ ਇਕ ਹੈ, ਸ਼ਾਂਤੀ ਤੇ ਭਾਈਚਾਰੇ ਦਾ ਸੁਨੇਹਾ ਦੇਣ ਵਰਗੇ ਸਿਧਾਂਤਾਂ ਨੂੰ ਵਿਸ਼ਵ ਪੱਧਰ ‘ਤੇ ਪਸਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੋਸ਼ਟੀਆਂ, ਸੈਮੀਨਾਰ ਤੇ ਹੋਰ ਪ੍ਰੋਗਰਾਮ ਵਿਦੇਸ਼ ਮੰਤਰਾਲੇ ਅਤੇ ਆਈਸੀਸੀਆਰ ਵਲੋਂ ਕੀਤੇ ਜਾਣਗੇ।
ਸਰੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ‘ਤੇ ਕਿਰਾਏ ਦੇ ਘਰ ਬਣਾਉਣ ਨੂੰ ਮਨਜ਼ੂਰੀ ਦਿੱਤੀ
ਸਰੀ, ਬੀ.ਸੀ. – ਸੋਮਵਾਰ ਨੂੰ ਹੋਈ ਰੈਗੂਲਰ ਕੌਂਸਲ ਦੀ ਮੀਟਿੰਗ ਵਿੱਚ, ਸਰੀ ਸਿਟੀ ਕੌਂਸਲ ਨੇ ਸ਼ਹਿਰ ਦੀ ਜ਼ਮੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸਦਾ ਮਕਸਦ-ਨਿਰਧਾਰਿਤ ਕਿਰਾਏ