ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਪੀਸੀਐੱਮਐੱਸਡੀ ਕਾਲਜ ਫਾਰ ਵੂਮੈਨ ਵਿਖੇ ਮਾਤ ਭਾਸ਼ਾ, ਸਰਕਾਰੀ ਭਾਸ਼ਾ ਤੇ ਰਾਸ਼ਟਰੀ ਭਾਸ਼ਾ ਹਿੰਦੀ ਦੇ ਮਹੱਤਵਪੂਰਨ ਦਿਹਾੜੇ ‘ਤੇ ਕਾਲਜ ਦੇ ਹਿੰਦੀ ਸਾਹਿਤ ਸੈਕਸ਼ਨ ਵੱਲੋਂ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ, ਜਿਸ ‘ਚ ਕਾਲਜ ਦੇ ਬੀਏ ਤੇ ਬੀਏਬੀ-ਐੱਡ ਦੇ 60 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪਿੰ੍ਸੀਪਲ ਡਾ. ਪੂਜਾ ਪਰਾਸ਼ਰ ਨੇ ਵਿਦਿਆਰਥਣਾਂ ਨੂੰ ਹਿੰਦੀ ਦੀ ਮਹੱਤਤਾ ਬਾਰੇ ਦੱਸਿਆ ਤੇ ਉਨ੍ਹਾਂ ਨੂੰ ਹਿੰਦੀ ਪ੍ਰਤੀ ਸਮਰਪਿਤ ਹੋਣ ਲਈ ਪੇ੍ਰਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਰੇਸ਼ ਬੁਧੀਆ ਤੇ ਉਪ ਪ੍ਰਧਾਨ ਵਿਨੋਦ ਦਾਦਾ, ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਤੇ ਪਿੰ੍ਸੀਪਲ ਡਾ. ਪੂਜਾ ਪਰਾਸ਼ਰ ਨੇ ਅਜਿਹੇ ਪੋ੍ਗਰਾਮ ਕਰਵਾਉਣ ਲਈ ਬੀਏ ਤੇ ਬੀ-ਐੱਡ ਵਿਭਾਗਾਂ ਦੀ ਸ਼ਲਾਘਾ ਕੀਤੀ।