ਪੱਤਰ ਪੇ੍ਰਕ, ਜਲਾਲਾਬਾਦ : ਥਾਣਾ ਵੈਰੋਕੇ ਪੁਲਿਸ ਨੇ 200 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਇਕ ਮੋਟਰਸਾਈਕਲ ਬਰਾਮਦ ਕਰਦੇ ਹੋਏ ਦੋ ਅੌਰਤਾਂ ਸਣੇ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰੇਖਾ ਰਾਣੀ ਪਤਨੀ ਮਹਿੰਦਰ ਸਿੰਘ ਵਾਸੀ ਕਾਠਗੜ੍ਹ, ਰਣਜੀਤ ਕੌਰ ਵਾਸੀ ਫਿਰੋਜ਼ਪੁਰ ਹਾਲ ਵਾਸੀ ਅਬਾਦ ਕਾਠਗੜ੍ਹ ਤੇ ਲਖਵਿੰਦਰ ਸਿੰਘ ਵਾਸੀ ਅਮੀਰਖਾਸ ਸਪਲੈਂਡਰ ਮੋਟਰਸਾਈਕਲ ‘ਤੇ ਹੈਰੋਇਨ ਲਿਆ ਕੇ ਪਿੰਡਾਂ ‘ਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਅੱਜ ਵੀ ਤਿੰਨੋਂ ਮਿਲ ਕੇ ਰੇਖਾ ਰਾਣੀ ਦੇ ਘਰ ਹੈਰੋਇਨ ਦੀਆਂ ਬਿੱਟਾਂ ਬਣਾ ਕੇ ਵੇਚਣ ਦੀ ਤਿਆਰੀ ਕਰ ਰਹੇ ਹਨ। ਜੇਕਰ ਰੇਖਾ ਰਾਣੀ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਹੈਰੋਇਨ ਸਮੇਤ ਤਿੰਨੋਂ ਫੜੇ ਜਾ ਸਕਦੇ ਹਨ। ਪੁਲਿਸ ਨੇ ਛਾਪਾ ਮਾਰ ਕੇ ਤਿੰਨਾਂ ਨੂੰ 200 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇਕ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਤਿੰਨਾਂ ‘ਤੇ ਐਨਡੀਪੀਐਸ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।