ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਸੰਤ ਮਹਾਪੁਰਸ਼ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵੱਲੋਂ ਪ੍ਰਧਾਨ ਹਰਮਨਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਬਾਜ਼ਾ ਨੇੜੇ ਬੰਨ੍ਹ ਨੂੰ ਬੰਨ੍ਹਣ ਵਿਚ ਜੁਟੇ ਕਿਸਾਨਾਂ ਦੀ ਮਦਦ ਲਈ 31 ਹਜ਼ਾਰ ਰੁਪਏ ਭੇਟ ਕੀਤੇ ਗਏ। ਕਲੱਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਇਸ ਅੌਖੀ ਘੜੀ ਵਿਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣਾ ਯੋਗਦਾਨ ਪਾਈਏ। ਕਲੱਬ ਦੇ ਸੈਕਟਰੀ ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਇਸ ਮੌਕੇ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੋਸਨ, ਜੋਗਾ ਸਿੰਘ ਕਾਲੇਵਾਲ, ਰਵੀ ਵਾਹੀ, ਹੇਮੰਤ ਧੀਰ, ਤਲਵਿੰਦਰ ਸਿੰਘ ਚੰਦੀ, ਸਰਬਜੀਤ ਸਿੰਘ ਸਾਬੀ, ਸੋਢੀ ਸਿੰਘ ਚੇਅਰਮੈਨ, ਸਾਬਕਾ ਪ੍ਰਧਾਨ ਮੇਜਰ ਸਿੰਘ, ਗੁਰਪ੍ਰਰੀਤ ਸਿੰਘ, ਹਰਪ੍ਰਰੀਤ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਮੱਖਣ ਸਿੰਘ, ਸ਼ਿੰਗਾਰਾ ਸਿੰਘ, ਰਾਜੂ, ਬਾਬਾ ਕਾਲੀ, ਜਗਤਾਰ ਸਿੰਘ, ਰੇਸ਼ਮ ਸਿੰਘ, ਹੁਕਮ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਲਾਭ ਸਿੰਘ ਆਦਿ ਵੀ ਹਾਜ਼ਰ ਸਨ।