ਫ਼ਰਿਜ਼ਨੋ ਸਿਟੀ ਕੌਂਸਲ ਕੈਲੇਫ਼ੋਰਨੀਆ ਨੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਕਰਾਰ ਦਿੱਤਾ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ) : ਜੈਕਾਰਾ ਲਹਿਰ ਦੇ ਕਾਰਜਕਾਰੀ ਡਾਇਰੈਕਟਰ ਨੈਨਦੀਪ ਸਿੰਘ ਨੇ ਪ੍ਰੈਸ ਨਾਲ ਮਿਲਣੀ ਵਿਚ ਕਿਹਾ ਕਿ ਫ਼ਰਿਜ਼ਨੋ ਵਿਚ ਸਿੱਖ ਇਤਿਹਾਸਲ ਦਾ ਨਵਾਂ ਅਧਿਆਏ ਲਿਖਿਆ ਗਿਆ ਹੈ, ਜਦੋ ਕੈਲੇਫ਼ੋਰਨੀਆ ਦੀ ਫ਼ਰਿਜ਼ਨੋ ਸਿਟੀ ਕੌਂਸਲ ਨੇ 1984 ਦੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਕਰਾਰ ਦੇ ਦਿੱਤਾ ਹੈ। ਉਨਾਂ ਕਿਹਾ ਕਿ ਹਿੰਦੁਸਤਾਨ ਵਰਗਾ ਮੁਲਕ ਇਸ ਤੋਂ ਮੁਨਕਰ ਹੈ ਕਿ 1984 ਵਿਚ ਦਿੱਲੀ ਅਤੇ ਹੋਰਨਾਂ ਸ਼ਹਿਰ ਵਿਚ ਸਿੱਖਾਂ ਦਾ ਕਤਲੇਆਮ ਅਤੇ ਉਨਾਂ ਦੀ ਅਰਬਾਂ ਖਰਬਾਂ ਦੀ ਜਾਇਦਾਦ ਲੁਟੀ ਅਤੇ ਸਾੜੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਕੌਂਸਲ ਮੈਂਬਰ ਕਲਿੰਟ ਓਲੀਵੀਅਰ ਵੱਲੋਂ ਪੇਸ਼ ਮਤੇ ‘ਤੇ ਵੋਟਿੰਗ ਦਾ ਨਤੀਜਾ ਜਾਣਨ ਲਈ ਸੈਕਰਾਮੈਂਟੋ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਤੋਂ ਸੈਂਕੜੇ ਸਿੱਖ ਫ਼ਰਿਜ਼ਨੋ ਪੁੱਜੇ ਹੋਏ ਸਨ। ਸਿਟੀ ਕੌਂਸਲ ਦੇ ਚੈਂਬਰ ਵਿਚ ਸਿਰਫ਼ 250 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਣ ਕਾਰਨ ਜ਼ਿਆਦਾਤਰ ਲੋਕ ਬਾਹਰ ਖੜੇ ਹੋ ਕੇ ਨਤੀਜੇ ਦੀ ਉਡੀਕ ਕਰ ਰਹੇ ਸਨ। ਮੀਡੀਆ ਵਿਚ ਜਾਰੀ ਖਬਰ ਮੁਤਾਬਿਕ ਇਕ ਘੰਟਾ ਚੱਲੀ ਕਾਰਵਾਈ ਤੋਂ ਬਾਅਦ ਮਤਾ ਪਾਸ ਹੋਣ ਦਾ ਐਲਾਨ ਕੀਤਾ ਗਿਆ ਤਦ ਚੈਂਬਰ ਵਿਚ ਉਸ ਸਮੇਂ ‘ਬੋਲੇ ਸੋ ਨਿਹਾਲ- ਸਤਿ ਸ੍ਰੀ ਅਕਾਲ’ ਦੇ ਜੈਕਾਰੇ ਗੂੰਜ ਉਠੇ । ਕੌਂਸਲ ਦੇ ਪੰਜ ਮੈਂਬਰਾਂ ਨੇ ਮਤੇ ਤੇ ਹੱਕ ਵਿਚ ਵੋਟ ਪਾਈ ਜਦਕਿ ਦੋ ਮੈਂਬਰ ਵੋਟਿੰਗ ਤੋਂ ਦੂਰ ਰਹੇ। ਜੂਨ ਵਿਚ ਮਤੇ ਦਾ ਵਿਰੋਧ ਕਰਨ ਵਾਲੇ ਕੌਂਸਲ ਮੈਂਬਰ ਲੀ ਬਰੈਂਡ ਨੇ ਇਸ ਦਾ ਸਮਰਥਨ ਕੀਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.