Ad-Time-For-Vacation.png

ਅਕਾਲੀ ਦਲ ਤੇ ਭਾਜਪਾ ਦੇ ਰਿਸ਼ਤਿਆ ‘ਚ ਤਰੇੜ ਪੈਣੀ ਸ਼ੁਰੂ

ਅੰਮ੍ਰਿਤਸਰ, 14 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਅਕਾਲੀ ਭਾਜਪਾ ਗਠਜੋੜ ਦਾ ਅਟੁਟ ਰਿਸ਼ਤਾ ਸ਼ੱਕ ਦੇ ਘੇਰੇ ਵਿਚ ਬਦਲਦਾ ਜਾ ਰਿਹਾ ਹੈ। ਭਾਵੇਂ ਅਕਾਲੀ ਦਲ ਨੇ ਤੋੜ ਵਿਛੋੜਾ ਕਰਨ ਦੇ ਕੋਈ ਸੰਕੇਤ ਨਹੀਂ ਦਿਤੇ ਹਨ ਪਰ ਭਾਜਪਾ ਵਲੋਂ ਪੰਜਾਬ ਵਿਚ ਕੋਈ ਨਵਾਂ ਸਾਥੀ ਜ਼ਰੂਰ ਲੱਭਣ ਲਈ ਯਤਨਸ਼ੀਲ ਹੈ। ਬੀਤੇ ਕਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵਲੋਂ ਜਲ੍ਹਿਆਂਵਾਲਾ ਬਾਗ਼ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਦੀ ਘੁੰਡ ਚੁਕਾਈ ਰਸਮ ਅਦਾ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਲੰਗਰ ‘ਤੇ ਲਾਏ ਜੀ ਐਸ ਟੀ ਤੋ ਛੋਟ ਦਿਤੀ ਜਾਵੇ ਅਤੇ ਸਾਕਾ ਨੀਲਾ ਤਾਰਾ 1984 ਸਮੇਂ ਸ੍ਰੀ ਦਰਬਾਰ ਸਾਹਿਬ ਦੀ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਚੋਰੀ ਕੀਤਾ ਸਾਹਿਤ ਤੋ ਹੋਰ ਸਮੱਗਰੀ ਕੇਂਦਰ ਸਰਕਾਰ ਤੁਰਤ ਵਾਪਸ ਕਰੇ। ਇਸੇ ਤਰ੍ਹਾਂ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਵੀ ਫ਼ਰਾਂਸ ਦੇ ਰਾਸ਼ਟਰਪਤੀ ਦੇ ਭਾਰਤ ਦੌਰੇ ਦੌਰਾਨ ਆਵਾਜ਼ ਬੁਲੰਦ ਕੀਤੀ ਹੈ ਕਿ ਹਿੰਦ ਤੇ ਫ਼ਰਾਂਸ ਸਰਕਾਰ ਨਾਲ ਸਿੱਖਾਂ ਦੀ ਦਸਤਾਰ ਦੇ ਮਸਲੇ ਨੂੰ ਗੱਲਬਾਤ ਕਰ ਕੇ ਤੁਰਤ ਹੱਲ ਕਰਵਾਏ। ਫ਼ਰਾਂਸ ਵਿਚ ਕਿਸੇ ਵੀ ਧਰਮ ਦੇ ਲੋਕਾਂ ਵਲੋਂ ਧਾਰਮਕ ਚਿੰਨਾਂ ਦੀ ਪ੍ਰਦਰਸ਼ਨੀ ਕਰਨ ਤੋਂ ਰੋਕ ਲੱਗੀ ਹੋਈ ਹੈ। ਬੀਬੀ ਬਾਦਲ ਵਲੋਂ ਮੀਡੀਆ ਰਾਹੀਂ ਆਵਾਜ਼  ਬੁਲੰਦ ਕਰਨਾ ਸ਼ੱਕ ਪ੍ਰਗਟ ਕਰਦਾ ਹੈ ਕਿ ਅਕਾਲੀ ਭਾਜਪਾ ਗਠੋਜੜ ਵਿਚ ‘ਸਭ ਅੱਛਾ ਨਹੀਂ’ ਹੈ ਤੇ ਬੀਬੀ ਬਾਦਲ ਜੋ ਖ਼ੁਦ ਕੇਂਦਰੀ ਕੈਬਨਿਟ ਦਾ ਹਿੱਸਾ ਹਨ ਵਲੋਂ ਬਗਾਵਤੀ ਸੁਰ ਵਿਚ ਆਵਾਜ਼ ਬੁਲੰਦ ਕਰਨਾ ਕਈ ਪ੍ਰਕਾਰ ਦੇ ਸ਼ੰਕੇ ਪ੍ਰਗਟ ਕਰਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ  ਮਨਜੀਤ ਸਿੰਘ ਜੀ ਕੇ ਵੀ ਪਿਛਲੇ ਸਮੇਂ ਤੋਂ ਭਾਜਪਾ ਦੀ ਕੇਂਦਰੀ ਸਰਕਾਰ ਵਿਰੁਧ ਆਮ ਤੌਰ ‘ਤੇ ਭੜਾਸ ਕਢਦੇ ਆ ਰਹੇ ਹਨ। ਕੇਂਦਰ ਸਰਕਾਰ ਨੇ ਭਾਵੇਂ ਹਾਲੇ ਤਕ ਦਿੱਲੀ ਕਮੇਟੀ ਦੁਆਰਾ ਉਠਾਈਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਪਰ ਜੇਕਰ ਸਰਕਾਰ ਵਿਰੁਧ ਸਿੱਧੇ ਤੌਰ ‘ਤੇ ਮਨਜੀਤ ਸਿੰਘ ਜੀ ਕੇ ਆਵਾਜ਼ ਬੁਲੰਦ ਕਰ ਰਹੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਇਸ ਪਿਛੇ ਹਾਈ ਕਮਾਨ ਭਾਵ ਬਾਦਲਾਂ ਦਾ ਸਿੱਧਾ ਅਸਿੱਧਾ  ਹੱਥ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.