Skip to content
Wednesday, October 7, 2026 15°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Religion

ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਪਰ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਨਹੀਂ

By Admin Published 2 min read


ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਭਰਤੀ ਮੁਹਿੰਮ ਸ਼ੁਰੂ ਤਾਂ ਕਰ ਲਈ ਹੈ ਪਰ ਇੱਥੇ ਵੇਖਣ ਵਾਲੀ ਗੱਲ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਕ ਇਹ ਭਰਤੀ ਸ਼੍ਰੋਮਣੀ ਅਕਾਲੀ ਦਲ ਨੇ ਖੁਦ ਆਪ ਨਹੀਂ ਸੀ ਕਰਨੀ। ਇਸ ਲਈ ਜਥੇਦਾਰ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨ ਕੀਤਾ ਸੀ ਕਿ ਸੱਤ ਮੈਂਬਰੀ ਕਮੇਟੀ ਬਣਾਈ ਜਾਵੇਗੀ ਅਤੇ ਉਹ ਇਸ ਨਵੀਂ ਭਰਤੀ ਮੁਹਿੰਮ ਨੂੰ ਵੇਖੇਗੀ । ਪਰ ਅਕਾਲੀ ਦਲ ਤੇ ਲੀਡਰਾਂ ਨੇ ਆਪਣੇ ਪੱਧਰ ਉੱਤੇ ਇਹ ਭਰਤੀ ਸ਼ੁਰੂ ਕਰ ਲਈ ਹੈ ਅਤੇ ਉਹਨਾਂ ਨੇ ਇਸ ਸੱਤ ਮੈਂਬਰੀ ਕਮੇਟੀ ਨਾਲ ਗੱਲ ਕਰਨੀ ਵੀ ਮੁਨਾਸਬ ਨਹੀ ਸਮਝੀ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸਰਬਜੀਤ ਸਿੰਘ ਝਿੰਜਰ ਨੇ ਕਿਹਾ, ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਬੜੀ ਉਤਸ਼ਾਹ ਨਾਲ ਸ਼ੁਰੂ ਹੋਈ। ਇਸ ਮੁਹਿੰਮ ਦਾ ਉਦਘਾਟਨ ਪਾਰਟੀ ਦੇ ਅਬਜਰਵਰ ਬਿਕਰਮ ਸਿੰਘ ਖਾਲਸਾ ਅਤੇ ਪਰਮਜੀਤ ਸਿੰਘ ਢਿੱਲੋ ਨੇ ਕੀਤਾ, ਜਿਨ੍ਹਾਂ ਨੇ ਮੈਨੂੰ ਜ਼ਿਲ੍ਹੇ ਦੀ ਪਹਿਲੀ ਮੈਂਬਰਸ਼ਿਪ ਪਰਚੀ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣਨ ਦਾ ਮੁੜ ਤੋਂ ਮਾਣ ਬਖਸ਼ਿਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp