Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਅਕਾਲੀ ਦਲ ਨੇ ਮੰਨਿਆ; ਚੋਣ ਮੈਨੀਫੈਸਟੋ ਹੁੰਦੇ ਝੂਠ ਦਾ ਪੁਲੰਦੇ !

By Admin Published 1 min read

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਮੰਨਿਆ ਹੈ ਕਿ ਚੋਣ ਮੈਨੀਫੈਸਟੋ ਝੂਠ ਦਾ ਪੁਲੰਦੇ ਹੁੰਦੇ ਹਨ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਮੈਨੀਫੈਸਟੋ ਝੂਠ ਦਾ ਪੁਲੰਦਾ ਹੈ ਤੇ ਝੂਠ ਦੇ ਪੁਲੰਦੇ ਦੀ ਤੁਲਨਾ ਧਾਰਮਿਕ ਗ੍ਰੰਥਾਂ ਨਾਲ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਬੂਲ ਕੀਤਾ ਕਿ ਹਰ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਜਾਰੀ ਕੀਤਾ ਜਾਣ ਵਾਲਾ ਚੋਣ ਮਨੋਰਥ ਪੱਤਰ ਝੂਠਾ ਹੀ ਹੁੰਦਾ ਹੈ।

‘ਏਬੀਪੀ ਸਾਂਝਾ’ ਨਾਲ ਕੀਤੀ ਗੱਲਬਾਤ ਦੌਰਾਨ ਵਲਟੋਹਾ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਚੋਣਾਂ ਤੋਂ ਪਹਿਲਾਂ ਵਾਅਦੇ ਕਰਦੀਆਂ ਹੈ ਪਰ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ। ਹਰ ਪਾਰਟੀ ਵੱਲੋਂ ਜਾਰੀ ਕੀਤੇ ਜਾਣ ਵਾਲਾ ਮੈਨੀਫੈਸਟੋ ਝੂਠਾ ਹੀ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਜੋ ਚੰਨ ਚੜ੍ਹਾਇਆ ਹੈ, ਉਸ ਦਾ ਖਮਿਆਜ਼ਾ ਉਸ ਨੂੰ ਭੁਗਤਣਾ ਹੀ ਪਵੇਗਾ। ਇਸ ਤਰ੍ਹਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਅਕਾਲੀ ਦਲ ਨੇ ਸਵੀਕਾਰ ਕਰ ਲਿਆ ਕਿ ਉਨ੍ਹਾਂ ਦਾ ਮੈਨੀਫੈਸਟੋ ਵੀ ਝੂਠ ਦਾ ਪੁਲੰਦਾ ਹੀ ਹੁੰਦਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp