ਸਰਵਣ ਸਿੰਘ ਭੰਗਲਾਂ, ਸਮਰਾਲਾ : ਅਕਾਲ ਅਕੈਡਮੀ ਢੀਂਡਸਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਤੇ ਸਹਿਜ ਪਾਠਾਂ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰੂ ਗੰ੍ਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ‘ਚ ਸੁਸ਼ੋਭਿਤ ਕਰਕੇ ਬਹੁਤ ਹੀ ਸਤਿਕਾਰ ਨਾਲ ਪੰਡਾਲ ‘ਚ ਲਿਜਾਇਆ ਗਿਆ। ਅਕਾਲ ਅਕੈਡਮੀ ਦੀ ਪਿੰ੍ਸੀਪਲ ਅਰਵਿੰਦਰਪਾਲ ਕੌਰ ਓਬਰਾਏ ਨੇ ਸਮੂਹ ਸਾਧ ਸੰਗਤ ਨੂੰ ਸਵਾਗਤੀ ਸਬਦਾਂ ਨਾਲ ਨਿਵਾਜਿਆ। ਇਸ ਸਮਾਗਮ ‘ਚ ਵਿਦਿਆਰਥੀਆਂ ਨੇ ਧਾਰਮਿਕ ਗਤੀਵਿਧੀਆਂ ‘ਚ ਵੱਧ ਚੜ੍ਹ ਕੇ ਭਾਗ ਲਿਆ। ਵਿਦਿਆਰਥੀਆਂ ਨੇ ਗੁਰੂ ਜਸ ਕੀਰਤਨ ਤੇ ਕਵੀਸ਼ਰੀ ਤੇ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਾਈਆਂ ਗਈਆਂ। ਮੁੱਖ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ‘ਚ ਦੁਨਿਆਵੀ ਤੇ ਅਧਿਆਤਮਿਕ ਸਿੱਖਿਆ ਦੇ ਨਾਲ-ਨਾਲ ਆਤਮ-ਰੱਖਿਆ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ। ਜਿਸ ਵਿਚ ਸਿੱਖਾਂ ਦੀ ਜੰਗੀ ਕਲਾ ਗਤਕੇ ਦੀ ਸਿਖਲਾਈ ਵੀ ਸ਼ਾਮਲ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਗੱਤਕੇ ਦੀ ਕਲਾ ਦੇ ਜੌਹਰ ਵਿਖਾਕੇ ਦਰਸ਼ਕਾਂ ਦੀ ਵਾਹ-ਵਾਹ ਖੱਟੀ ਗਈ। ਪਿੰ੍ਸੀਪਲ ਅਰਵਿੰਦਰਪਾਲ ਕੌਰ ਓਬਰਾਏ ਨੇ ਗੁਰੂ ਸਾਹਿਬ ਦੇ ਪ੍ਰਕਾਸ ਪੁਰਬ ‘ਤੇ ਪਹੁੰਚੀ ਹੋਈ ਸਮੂਹ ਸਾਧ-ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਮਨਿੰਦਰ ਕੌਰ, ਅੰਮਿ੍ਤਪਾਲ ਸਿੰਘ ਤੇ ਹਰਬੰਸ ਲਾਲ ਚਾਨਣਾ ਚੇਅਰਮੈਨ ਐੱਨਜੀਓ, ਨੰਬਰਦਾਰ ਬਲਵਿੰਦਰ ਸਿੰਘ, ਗੁਰਮੀਤ ਸਿੰਘ, ਰਾਮਦਾਸ ਬੰਗੜ, ਅਵਤਾਰ ਸਿੰਘ ਕੋਟਲਾ ਨੂੰ ਪ੍ਰਬੰਧਕਾਂ ਵੱਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ


