ਅਗਲੀ ਮਹਾਂਮਾਰੀ ਲਈ ਦੁਨੀਆ ਨੂੰ ਬਿਹਤਰ ਢੰਗ ਨਾਲ ਤਿਆਰ ਰਹਿਣਾ ਪਵੇਗਾ- ਵਿਸ਼ਵ ਸਿਹਤ ਸੰਗਠਨ

ਸਾਨ ਫਰਾਂਸਿਸਕੋ, 9 ਸਤੰਬਰ (ਐੱਸ.ਅਸ਼ੋਕ ਭੌਰਾ)- ਵਿਸ਼ਵ ਸਿਹਤ ਸੰਗਠਨ ਦੇ ਮੁਖੀ ਡਾ. ਟੇਡਰੋਸ ਅਧਾਨੋਮ ਨੇ ਬੀਤੇ ਦਿਨ ਕਿਹਾ ਕਿ ਵਿਸ਼ਵ ਨੂੰ ਅਗਲੀ ਮਹਾਂਮਾਰੀ ਲਈ ਬਿਹਤਰ ਢੰਗ ਨਾਲ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ਾਂ ਨੂੰ ਜਨਤਕ ਸਿਹਤ ਸੇਵਾਵਾਂ ਵਿਚ ਵੱਧ ਤੋਂ ਵੱਧ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂਕਿ ਕੋਰੋਨਾ ਆਖਰੀ ਮਹਾਂਮਾਰੀ ਨਹੀਂ ਹੋਵੇਗੀ ਅਤੇ ਅਗਲੀ ਮਹਾਂਮਾਰੀ ਤੋਂ ਪਹਿਲਾਂ ਡਾਕਟਰੀ ਤੌਰ ‘ਤੇ ਪੂਰੀ ਤਿਆਰੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਦੇਸ਼ਾਂ ਨੇ ਪਿਛਲੇ ਸਾਲਾਂ ਵਿਚ ਆਪਣੀਆਂ ਮੁੱਢਲੀਆਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਉਹ ਸਰਕਾਰਾਂ ਨੂੰ ਜਨਤਕ ਸਿਹਤ ਵਿਚ ਇਕ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਵਿਚ ਨਿਵੇਸ਼ ਕਰਨ ਦੀ ਅਪੀਲ ਕਰਦੇ ਹਨ । ਜਨਤਕ ਸਿਹਤ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਥਿਰਤਾ ਦੀ ਬੁਨਿਆਦ ਹੈ । ਇਸਦਾ ਅਰਥ ਹੈ ਬਿਮਾਰੀਆਂ ਦੀ ਰੋਕਥਾਮ, ਖੋਜਣ ਅਤੇ ਉਨ੍ਹਾਂ ਪ੍ਰਤੀ ਪ੍ਰਤੀਕਿਰਿਆ ਲਈ ਆਬਾਦੀ ਆਧਾਰਤ ਸੇਵਾਵਾਂ ਵਿਚ ਨਿਵੇਸ਼ ਕਰਨਾ। ਉਨ੍ਹਾਂ ਕਿਹਾ ਕਿ ਮੈਂ ਸਾਰੇ ਦੇਸ਼ਾਂ ਨੂੰ ਜਨਤਕ ਸਿਹਤ ਅਤੇ ਖ਼ਾਸਕਰ ਮੁੱਢਲੀ ਸਿਹਤ ਦੇਖਭਾਲ ਵਿਚ ਨਿਵੇਸ਼ ਕਰਨ ਦੀ ਜ਼ੋਰਦਾਰ ਅਪੀਲ ਕਰਦਾ ਹਾਂ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.