ਚੰਡੀਗੜ੍ਹ: ਪੰਚਕੁਲਾ ਦੀ ਇਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 25 ਅਗਸਤ ਲਈ ਡੇਰਾ ਸਿਰਸਾ ਮੁਖੀ ਵਲੋਂ ਸਾਧਵੀਆਂ ਦੇ ਸੋਸ਼ਣ ਅਤੇ ਬਲਾਤਕਾਰ ਨਾਲ ਸਬੰਧਤ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਤਲ ਨੇ ਡੇਰਾ ਮੁਖੀ ਨੂੰ 25 ਅਗਸਤ ਨੂੰ ਪੇਸ਼ ਹੋਣ ਦੇ ਹੁਕਮ ਦਿੱਤਾ ਹੈ।ਇਸਤੋਂ ਪਹਿਲਾਂ ਦੋਵਾਂ ਪੱਖਾਂ ਦੇ ਵਖੀਲਾਂ ਨੇ ਆਪਣੀ ਬਹਿਸ ਖਤਮ ਕਰ ਦਿੱਤੀ ਸੀ। ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ‘ਚ ਪੁਲਿਸ ਨੂੰ ਸਤਰਕ ਰਹਿਣ ਲਈ ਕਿਹਾ ਹੈ। ਦੋਵਾਂ ਸੂਬਿਆਂ ਦੇ ਵੱਖ-ਵੱਖ ਹਿੱਸਿਆਂ ‘ਚ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਫਿਰਕੇ ਦੇ ਮੁਖੀ ‘ਤੇ ਇਕ ਤੋਂ ਵੱਧ ਵਾਰ ਬਲਾਤਕਾਰ ਦੇ ਦੋਸ਼ ਲੱਗੇ ਹਨ। ਗੁਰਮੀਤ ਰਾਮ ਰਹੀਮ ‘ਤੇ ਆਪਣੇ ਪੈਰੋਕਾਰ ਰਣਜੀਤ ਸਿੰਘ ਅਤੇ ਇਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦਾ ਵੀ ਦੋਸ਼ ਹੈ। ਇਹ ਕੇਸ ਵੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲ ਰਿਹਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


