ਸਟਾਫ ਰਿਪੋਰਟਰ, ਖੰਨਾ : ਏਐੱਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸੋਨ ਤਗਮਾ ਪ੍ਰਰਾਪਤ ਕੀਤਾ। ਸਕੂਲ ਪਿੰ੍ਸੀਪਲ ਸ਼ਮਿੰਦਰ ਵਰਮਾ ਨੇ ਦੱਸਿਆ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ‘ਚ ਸਕੂਲ ਦੇ ਵਿਦਿਆਰਥੀ ਅਨਮੋਲਪ੍ਰਰੀਤ ਸਿੰਘ ਨੇ 100 ਤੇ 200 ਮੀਟਰ ਦੌੜ ‘ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

ਉਨ੍ਹਾਂ ਵਿਦਿਆਰਥੀ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉਸ ਨੂੰ ਤੇ ਉਸ ਦੇ ਮਾਪਿਆਂ ਨੂੰ ਮੁਬਾਰਬਾਦ ਦਿੱਤੀ। ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰਪਾਲ ਡੈਵਿਟ, ਸਕੂਲ ਸਕੱਤਰ ਨਵਦੀਪ ਸ਼ਰਮਾ ਤੇ ਹੋਰਨਾਂ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ।