ਅਜੈ ਕਨੌਜੀਆ, ਕਪੂਰਥਲਾ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ‘ਚ ਬੁੱਧਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਜੰਮੂ-ਕਸ਼ਮੀਰ ਪੁਲਿਸ ਦੇ ਦੋ ਅਧਿਕਾਰੀ ਅਤੇ ਡੀਐੱਸਪੀ ਸ਼ਹੀਦ ਹੋ ਗਏ। ਅੱਤਵਾਦੀਆਂ ਨਾਲ ਮੁਕਾਬਲੇ ‘ਚ ਕਰਨਲ ਮਨਪ੍ਰਰੀਤ ਸਿੰਘ, ਡੀਐੱਸਪੀ ਹੁਮਾਯੂੰ ਭੱਟ ਤੇ ਮੇਜਰ ਆਸ਼ੀਸ਼ ਧੋਨਕ ਸ਼ਹੀਦ ਹੋ ਗਏ। ਇਨ੍ਹਾਂ ਸ਼ਹੀਦ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਨੇ ਕਿਹਾ ਕਿ ਅਨੰਤਨਾਗ ‘ਚ ਫੌਜ ‘ਤੇ ਹੋਏ ਹਮਲੇ ਤੋਂ ਡੂੰਘੇ ਦੁੱਖ ਹੋਇਆ ਹੈ। ਦੁੱਖ ਦੀ ਇਸ ਘੜੀ ‘ਚ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਇਹ ਭਾਰਤ ਸਰਕਾਰ ਦੀ ਨੀਤੀ ਬਾਰੇ ਬਹੁਤ ਕੁੱਝ ਦੱਸਦਾ ਹੈ ਕਿ ਜੰਮੂ-ਕਸ਼ਮੀਰ ਵਿਚ ਇੱਕ ਵੱਡੀ ਨਾਕਾਮਯਾਬੀ ਵਾਲੀ ਨੀਤੀ ਨੂੰ ਦਰਸਾਉਂਦਾ ਹੈ। ਕਾਲੀਆ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ, ਜਿਸ ਦਾ ਹਰ ਰੂਪ ਅਤੇ ਹਰ ਢੰਗ ਨਾਲ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਕਾਲੀਆ ਨੇ ਕਿਹਾ ਕਿ ਸਰਕਾਰ ਨੂੰ ਸਿਆਸਤ ਕਰਨ ਦੀ ਬਜਾਏ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਉਸ ਨੂੰ ਪਤਾ ਲੱਗ ਸਕੇ ਕਿ ਭਾਰਤ ਕੋਲ ਅਜੇ ਵੀ ਬਹੁਤ ਤਾਕਤ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਹਰ ਸ਼ਿਵ ਸੈਨਿਕ ਦੁਖੀ ਹੈ। ਕਾਲੀਆ ਨੇ ਕਿਹਾ ਕਿ ਸਰਕਾਰ ਨੂੰ ਪਾਕਿਸਤਾਨ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਨਾਲ ਹੀ ਦੇਸ਼ ਦੇ ਅੰਦਰ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਅਜਿਹੀਆਂ ਵੱਡੀਆਂ ਘਟਨਾਵਾਂ ਇੱਥੇ ਲੋਕਾਂ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦੀਆਂ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



