Ad-Time-For-Vacation.png

ਅਮਰੀਕਨ ਅੰਬੈਸਡਰ ਰਿਚਰਡ ਵਰਮਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ :-ਦਿੱਲੀ ਸਥਿਤ ਅਮਰੀਕੀ ਦੁਤਾਵਾਸ ਵਿਚ ਅੰਬੈਸਡਰ ਸ੍ਰੀ ਰਿਚਰਡ ਆਰ ਵਰਮਾਂ ਨੇ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਰਿਚਰਡ ਆਰ ਵਰਮਾਂ ਦਾ ਸ੍ਰੀ ਦਰਬਾਰ ਸਾਹਿਬ ਪੁਜਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਬਾਵਾ ਸਿੰਘ ਗੁਮਾਨਪੁਰਾ ਅਤੇ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸ੍ਰ ਇਕਬਾਲ ਸਿੰਘ ਮੁਖੀ ਨੇ ਸੁਆਗਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਸ੍ਰ ਜਸਵਿੰਦਰ ਸਿੰਘ ਜੱਸੀ, ਸ੍ਰ ਹਰਪ੍ਰੀਤ ਸਿੰਘ, ਗੁਰਬਚਨ ਸਿੰਘ ਨੇ ਸ੍ਰੀ ਰਿਚਰਡ ਆਰ ਵਰਮਾਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸ੍ਰੀ ਦਰਬਾਰ ਸਾਹਿਬ ਸਿੱਖ ਇਤਿਹਾਸ ਤੇ ਸਿੱਖ ਪ੍ਰਪਰਾਵਾਂ ਦੀ ਜਾਣਕਾਰੀ ਪ੍ਰਦਾਨ ਕੀਤੀ। ਸ੍ਰੀ ਰਿਚਰਡ ਆਰ ਵਰਮਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਗਏ ਜਿਥੇ ਅਰਦਾਸੀਆ ਸਿੰਘ ਭਾਈ ਸੁਲਤਾਨ ਸਿੰਘ ਨੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਪ੍ਰਸ਼ਾਦਿ ਦੇ ਕੇ ਨਿਵਾਜਿਆ। ਸ੍ਰੀ ਰਿਚਰਡ ਆਰ ਵਰਮਾਂ ਲੰਗਰ ਹਾਲ ਵਿਖੇ ਵੀ ਗਏ ਜਿਥੇ ਉਨ੍ਹਾਂ ਪ੍ਰਸ਼ਾਦੇ ਪਕਾਉਂਣ ਦੀ ਸੇਵਾ ਕੀਤੀ ਤੇ ਸਬਜੀਆਂ ਨੂੰ ਤਿਆਰ ਹੁੰਦੇ ਦੇਖਿਆ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰੀ ਰਿਚਰਡ ਆਰ ਵਰਮਾਂ ਨੇ ਕਿਹਾ ਕਿ ਮੈ ਸਿੱਖ ਧਰਮ ਵਿਚ ਸੇਵਾ ਭਾਵਨਾਂ ਨੂੰ ਦੇਖ ਕੇ ਬੜਾ ਪ੍ਰਭਾਵਿਤ ਹੋਇਆ ਹਾਂ ਤੇ ਇਹ ਫੇਰੀ ਮੇਰੀ ਜਿੰਦਗੀ ਦੀ ਇਕ ਅਭੁਲ ਯਾਦ ਬਣੀ ਰਹੇਗੀ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸ੍ਰੀ ਰਿਚਰਡ ਆਰ ਵਰਮਾਂ ਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸਿਰੋਪਾਓ, ਲੋਈ ਅਤੇ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ੍ਰ ਅਮ੍ਰਿਤਪਾਲ ਸਿੰਘ ਵੀ ਹਾਜਰ ਸਨ। ਸ੍ਰੀ ਰਿਚਰਡ ਆਰ ਵਰਮਾਂ ਸ੍ਰੀ ਦਰਬਾਰ ਸਾਹਿਬ ਤੋ ਜਲਿਆਂ ਵਾਲਾ ਬਾਗ, ਕੰਪਨੀ ਬਾਗ, ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਵੀ ਗਏ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.