ਵਾਸ਼ਿੰਗਟਨ (ਏਜੰਸੀਆਂ) : ਅਮਰੀਕਾ ਵਿੱਚ ਲੰਮੇ ਸਮੇਂ ਤੋਂ ਕੱਚੇ ਤੌਰ ਉੱਤੇ ਰਹਿ ਰਹੇ ਹਜ਼ਾਰਾਂ ਭਾਰਤੀਆਂ ਦੇ ਪੱਕੇ ਹੋਣ ਦੇ ਸੁਫਨੇ ਨੂੰ ਸੁਪਰੀਮ ਕੋਰਟ ਦੇ ਇੱਕ ਫ਼ੈਸਲੇ ਨੇ ਤਾਰ-ਤਾਰ ਕਰ ਦਿੱਤਾ ਹੈ। ਅਮਰੀਕੀ ਸੁਪਰੀਮ ਕੋਰਟ ਨੇ ਕੱਚੇ ਲੋਕਾਂ ਨੂੰ ਪੱਕੇ ਕਰਨ ਸਬੰਧੀ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਦੇ ਤਾਜ਼ਾ ਫ਼ੈਸਲੇ ਨਾਲ ਅਮਰੀਕਾ ਵਿੱਚ ਰਹਿਣ ਵਾਲੇ ਕਰੀਬ 4,50,000 ਲੋਕਾਂ ਦੇ ਪੱਕੇ ਹੋਣ ਦਾ ਸੁਫਨਾ ਟੁੱਟ ਗਿਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਇਨਾਂ ਲੋਕਾਂ ਨੂੰ ਅਰਥ ਵਿਵਸਥਾ ਵਿੱਚ ਯੋਗਦਾਨ ਪਾਉਣ ਤੋਂ ਵਾਂਝਾ ਕਰ ਦਿੱਤਾ ਹੈ। ਰਾਸ਼ਟਰਪਤੀ ਓਬਾਮਾ ਨੇ 2012 ਵਿੱਚ ਉਨਾਂ ਲੋਕਾਂ ਨੂੰ ਪੱਕੇ ਕਾਗ਼ਜ਼ ਦੇਣ ਦਾ ਐਲਾਨ ਕੀਤਾ ਸੀ ਜੋ ਬਕਾਇਦਾ ਟੈਕਸ ਦੇ ਕੇ ਦੇਸ਼ ਵਿੱਚ ਰਹਿ ਰਹੇ ਸਨ। ਅਦਾਲਤ ਨੇ ਹੁਣ ਇਸ ਉੱਤੇ ਰੋਕ ਲਾ ਦਿੱਤੀ ਹੈ। ਓਬਾਮਾ ਪ੍ਰਸ਼ਾਸਨ ਦੇ ਇਮੀਗ੍ਰੇਸ਼ਨ ਸੁਧਾਰ ਪ੍ਰੋਗਰਾਮ ਉੱਤੇ ਸੁਪਰੀਮ ਕੋਰਟ ਵੱਲੋਂ ਰੋਕ ਲਾਏ ਜਾਣ ਦੇ ਮੁੱਦੇ ਉੱਤੇ ਦੱਖਣੀ ਏਸ਼ਿਆਈ ਸਮੂਹ ਨੇ ਚਿੰਤਾ ਪ੍ਰਗਟਾਈ ਹੈ।ਰਾਸ਼ਟਰਪਤੀ ਓਬਾਮਾ ਦੀ ਤਾਰੀਫ਼ ਕਰਦਿਆਂ ਉਨਾਂ ਆਖਿਆ ਕਿ ਉਨਾਂ ਦੀ ਸੋਚ ਉਸਾਰੂ ਸੀ। ਓਬਾਮਾ ਨੇ 2014 ਉਨਾਂ ਲੋਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ ਜੋ ਅਮਰੀਕਾ ਵਿੱਚ ਕਾਫ਼ੀ ਲੰਮੇ ਸਮੇਂ ਤੋਂ ਰਹਿ ਰਹੇ ਸਨ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


