ਅਮਰੀਕਾ ‘ਚ ਵਿਸਾਖੀ ਨੂੰ ਮਿਲੇਗੀ ਕੌਮੀ ਦਿਹਾੜੇ ਵਜੋਂ ਮਾਨਤਾ ?

ਵਾਸ਼ਿੰਗਟਨ: ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਿੱਖ ਕੌਮੀ ਦਿਵਸ ਵਜੋਂ ਮਾਨਤਾ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਿੱਖ ਭਾਈਚਾਰੇ ਵੱਲੋਂ ਇਸ ਵਰ੍ਹੇ 8 ਅਪਰੈਲ ਨੂੰ ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਸਿੱਖ ਡੇਅ ਪਰੇਡ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਰਾਹੀਂ ਅਮਰੀਕਾ ਵਿੱਚ ਸਿੱਖਾਂ ਦੀ ਹੋਂਦ ਕੌਮਾਂਤਰੀ ਪੱਧਰ ‘ਤੇ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਫੈਸਲਾ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

ਹਾਸਲ ਜਾਣਕਰੀ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਦੇ ਈਸਟ ਕੋਸਟ ਦੀਆਂ ਗੁਰਦੁਆਰਾ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਈ ਗਈ ਹੈ। ਇਸ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਅਮਰੀਕਾ ਵਿੱਚ ਖਾਲਸੇ ਦੇ ਸਾਜਨਾ ਦਿਹਾੜੇ ਨੂੰ ਅਮਰੀਕਾ ਵਿੱਚ ‘ਨੈਸ਼ਨਲ ਸਿੱਖ ਡੇਅ’ ਵਜੋਂ ਮਾਨਤਾ ਦਿਵਾਈ ਜਾਵੇ।

ਇਸ ਬਾਰੇ ਅਮਰੀਕਾ ਦੇ ਸਦਨ ਵਿੱਚ ਮਤਾ ਪੇਸ਼ ਕਰਨਾ ਜ਼ਰੂਰੀ ਹੈ। ਇਸ ਲਈ ਕੋਆਰਡੀਨੇਸ਼ਨ ਕਮੇਟੀ ਵੱਲੋਂ ਅੱਠ ਅਪਰੈਲ ਨੂੰ ਨੈਸ਼ਨਲ ਸਿੱਖ ਡੇਅ ਪਰੇਡ ਕਰਾਈ ਜਾਵੇਗੀ। ਇਹ ਪਰੇਡ ਵਾਸ਼ਿੰਗਟਨ ਡੀਸੀ ਵਿੱਚ ਹੋਵੇਗੀ, ਜਿਸ ਰਾਹੀਂ ਅਮਰੀਕਾ ਦੀ ਸਰਕਾਰ ‘ਤੇ ਦਬਾਅ ਪਾਉਣ ਦਾ ਯਤਨ ਕੀਤਾ ਜਾਵੇਗਾ। ਕਮੇਟੀ ਪ੍ਰਬੰਧਕਾਂ ਮੁਤਾਬਕ ਵਿਸਾਖੀ ਦਿਹਾੜੇ ਨੂੰ ਅਮਰੀਕਾ ਵਿੱਚ ਨੈਸ਼ਨਲ ਸਿੱਖ ਦਿਵਸ ਵਜੋਂ ਮਾਨਤਾ ਮਿਲ ਜਾਣ ਤੋਂ ਬਾਅਦ ਹੋਰਾਂ ਮੁਲਕਾਂ ਵਿੱਚ ਵੀ ਇਹ ਉਪਰਾਲਾ ਕੀਤਾ ਜਾਵੇਗਾ।ਪਹਿਲੇ ਪੜਾਅ ਵਜੋਂ ਨੈਸ਼ਨਲ ਸਿੱਖ ਡੇਅ ਪਰੇਡ ਦੀ ਸਫ਼ਲਤਾ ਲਈ ਸਮੂਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਸਿੱਖ ਭਾਈਚਾਰੇ ਨੂੰ ਆਸ ਹੈ ਕਿ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਹੋਣ ਵਾਲੀ ਇਹ ਪਰੇਡ ਸਮੁੱਚੇ ਸਿੱਖ ਭਾਈਚਾਰੇ ਦੀ ਹੋਂਦ ਦਾ ਪ੍ਰਗਟਾਵਾ ਕਰੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.