Skip to content
Thursday, October 29, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਅਮਰੀਕਾ ਤੇ ਇਰਾਨ ਵਿਚਾਲੇ ਖੜਕੀ, ਭਾਰਤ ਸਣੇ ਸਾਰੀ ਦੁਨੀਆ ਨੂੰ ਮੁਸੀਬਤ

By Admin Published 1 min read

ਚੰਡੀਗੜ੍ਹ:ਇਰਾਨ ਨਾਲ ਵਧਦੇ ਤਣਾਓ ਦੇ ਚੱਲਦਿਆਂ ਅਮਰੀਕਾ ਨੇ ਮੱਧ ਪੂਰਬ ਵਿੱਚ ਮਿਸਾਈਲਾਂ ਤੇ ਜੰਗੀ ਜਹਾਜ਼ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਇਰਾਨ ‘ਤੇ ਚੁਫ਼ੇਰਿਓਂ ਪਾਬੰਦੀਆਂ ਲਾ ਰੱਖੀਆਂ ਹਨ। ਅਮਰੀਕਾ ਦੁਨੀਆ ਦੇ ਕਿਸੇ ਵੀ ਦੇਸ਼ ਨੂੰ ਇਰਾਨ ਨਾਲ ਵਪਾਰ ਨਹੀਂ ਕਰਨ ਦੇ ਰਿਹਾ। ਅਮਰੀਕਾ ਨੇ ਇਰਾਨ ਤੋਂ ਕੱਚੇ ਤੇਲ ਦੇ ਆਯਾਤ ਲਈ ਭਾਰਤ ਸਮੇਤ ਦੇਸ਼ਾਂ ਨੂੰ ਜੋ ਛੂਟ ਦਿੱਤੀ ਸੀ, ਉਹ 2 ਮਈ ਨੂੰ ਖ਼ਤਮ ਹੋ ਗਈ ਹੈ। ਹੁਣ ਭਾਰਤ ਇਰਾਨ ਤੋਂ ਕੱਚਾ ਤੇਲ ਨਹੀਂ ਖਰੀਦ ਸਕੇਗਾ। ਇਰਾਨ ਕੋਲੋਂ ਸਭ ਤੋਂ ਵੱਧ ਤੇਲ ਖਰੀਦਣ ਵਾਲਿਆਂ ਵਿੱਚੋਂ ਚੀਨ ਤੋਂ ਬਾਅਦ ਭਾਰਤ ਦੂਜੇ ਨੰਬਰ ‘ਤੇ ਹੈ। ਉਂਞ ਮਾਹਰਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕੋਈ ਖ਼ਾਸ ਅਸਰ ਨਹੀਂ ਪਏਗਾ ਪਰ ਅਮਰੀਕਾ ਦੇ ਫੈਸਲੇ ਬਾਅਦ ਜੇ ਕੱਚੇ ਤੇਲ ਦੀ ਕੀਮਤ ਵਿੱਚ ਉਛਾਲ ਆਉਂਦਾ ਹੈ ਤਾਂ ਅਸਰ ਜ਼ਰੂਰ ਪਏਗਾ। ਸਭ ਤੋਂ ਪਹਿਲਾਂ ਰੁਪਏ ਦੀ ਕੀਮਤ ਡਿੱਗੇਗੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp