Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਅਮਰੀਕਾ ਤੇ ਕੈਨੇਡਾ ਸਣੇ ਵਿਦੇਸ਼ਾਂ ‘ਚ ਸਿੱਖਾਂ ‘ਤੇ ਨਸਲੀ ਹਮਲੇ ਰੋਕਣ ਲਈ ਐਸ ਜੀ ਪੀ ਸੀ ਨੇ ਜਾਰੀ ਕੀਤਾ ਵਿਸ਼ੇਸ਼ ਕਿਤਾਬਚਾ

By uscreative Published 1 min read

ਅੰਮ੍ਰਿਤਸਰ,: ਅਮਰੀਕਾ ਅਤੇ ਕੈਨੇਡਾ ਸਮੇਤ ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਅਤੇ ਸਿੱਖ ਪਛਾਣ ਦੀ ਦੁਬਿਧਾ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗਲਵਾਰ ਨੂੰ ਇਕ ਵਿਸ਼ੇਸ਼ ਕਿਤਾਬਚਾ ਜਾਰੀ ਕੀਤਾ ਹੈ, ਜਿਸ ਵਿੱਚ ਸਿੱਖ ਧਰਮ, ਇਸ ਦੇ ਸਿਧਾਂਤ, ਇਤਿਹਾਸ, ਮਰਿਆਦਾ, ਸਿੱਖ ਪਛਾਣ ਅਤੇ ਹੋਰ ਅਹਿਮ ਗੱਲਾਂ ਨੂੰ ਰੂਪਮਾਨ ਕੀਤਾ ਗਿਆ ਹੈ। ਇਸ ਕਿਤਾਬਚੇ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਛਾਪਣ ਮਗਰੋਂ ਵੱਖ-ਵੱਖ ਮੁਲਕਾਂ ਦੇ ਸਫਾਰਤਖਾਨਿਆਂ ਨੂੰ ਸੌਂਪਿਆ ਜਾਵਗਾ ਤਾਂ ਜੋ ਸਿੱਖ ਧਰਮ ਅਤੇ ਸਿੱਖ ਪਛਾਣ ਬਾਰੇ ਪ੍ਰਚਾਰ ਕੀਤਾ ਜਾ ਸਕੇ।ਕਿਤਾਬਚੇ ਵਿੱਚ ਸਿੱਖ ਧਰਮ ਦੇ ਸਿਧਾਂਤਾਂ, ਇਤਿਹਾਸ, ਮਰਿਆਦਾ ਤੋਂ ਇਲਾਵਾ ਸਿੱਖ ਪਛਾਣ, ਸਿੱਖਾਂ ਦੀ ਸੰਸਾਰ ਵਿੱਚ ਵਰਤਮਾਨ ਸਥਿਤੀ, ਕੰਮਕਾਰ, ਪ੍ਰਾਪਤੀਆਂ ਅਤੇ ਦੂਸਰੇ ਧਰਮਾਂ ਦੇ ਲੋਕਾਂ ਨਾਲ ਮਿਲਵਰਤਨ ਜਿਹੇ ਵਿਸ਼ਿਆਂ ਨੂੰ ਰੂਪਮਾਨ ਕੀਤਾ ਗਿਆ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp