ਅਮਰੀਕਾ ਲਈ ਨਿਕਲੇ ਪੰਜਾਬ ਦੇ 6 ਨੌਜਵਾਨ ਲਾਪਤਾ

ਏਜੰਟਾਂ ਦੇ ਚੱਕਰਾਂ ‘ਚ ਪੈ ਕੇ ਅਮਰੀਕਾ ਲਈ ਨਿਕਲੇ ਪੰਜਾਬ ਦੇ ਛੇ ਨੌਜਵਾਨ ਲਾਪਤਾ ਹੋ ਗਏ ਹਨ। ਪਰਿਵਾਰ ਦੀ ਜਦੋਂ ਉਮੀਦ ਏਜੰਟਾਂ ਤੋਂ ਖਤਮ ਹੋ ਗਈ ਤਾਂ ਉਹ ਸਾਹਮਣੇ ਆਏ ਹਨ। ਇਨ੍ਹਾਂ 6 ਨੌਜਵਾਨਾਂ ‘ਚੋਂ ਇੱਕ ਮੁੰਡਾ ਸੂਬੇਦਾਰ ਸ਼ਮਸ਼ੇਰ ਸਿੰਘ ਦਾ ਵੀ ਹੈ। ਸੂਬੇਦਾਰ ਫੌਜ ‘ਚੋਂ ਛੁੱਟੀ ਲੈ ਕੇ ਆਪਣੇ ਮੁੰਡੇ ਨੂੰ ਲੱਭਣ ਦੀ ਥਾਂ-ਥਾਂ ਅਪੀਲ ਕਰ ਰਹੇ ਹਨ ਪਰ ਐਫਆਈਆਰ ਦਰਜ ਹੋਣ ਦੇ ਮਹੀਨੇ ਬਾਅਦ ਵੀ ਪੁਲਿਸ ਇਸ ਮਾਮਲੇ ‘ਚ ਕੁਝ ਨਹੀਂ ਕਰ ਸਕੀ।ਸੂਬੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਏਜੰਟ ਨੇ ਕਿਹਾ ਸੀ ਕਿ 35 ਲੱਖ ਰੁਪਏ ਲੈ ਕੇ ਮੁੰਡੇ ਨੂੰ ਅਮਰੀਕਾ ਭੇਜ ਦੇਵੇਗਾ। ਇਸ ਤੋਂ ਬਾਅਦ ਮੁੰਡੇ ਨੂੰ ਦਿੱਲੀ ਬੁਲਾਇਆ। ਦਿੱਲੀ ਤੋਂ ਕਿਹਾ ਕਿ ਮੁੰਡਾ ਦੁਬਈ ਰਾਹੀਂ ਉੱਥੇ ਪੁੱਜ ਗਿਆ ਹੈ ਤੇ ਬਾਕੀ ਪੈਸੇ ਦੇ ਦਿਓ। ਇਸ ਤੋਂ ਬਾਅਦ ਮੁੰਡੇ ਨਾਲ ਕਦੇ ਗੱਲ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਏਜੰਟ ਪੰਜਾਬ ਪੁਲਿਸ ‘ਚ ਨੌਕਰੀ ਕਰਦਾ ਹੈ। ਇਸ ਲਈ ਉਸ ‘ਤੇ ਕੋਈ ਐਕਸ਼ਨ ਨਹੀਂ ਲੈ ਰਿਹਾ। ਏਜੰਟ ਨੇ 12 ਲੱਖ ਐਡਵਾਂਸ ਲਿਆ ਸੀ।ਸੂਬੇਦਾਰ ਦੇ ਨਾਲ ਆਏ ਹੋਰ ਪਰਿਵਾਰਾਂ ਨੇ ਪੰਜਾਬ ਸਰਕਾਰ ਤੇ ਕੇਂਦਰੀ ਮੰਤਰੀ ਸ਼ੁਸਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਮੁੰਡਿਆਂ ਦਾ ਪਤਾ ਲਾਇਆ ਜਾਵੇ। ਕਪੂਰਥਲਾ ਦੇ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨਵਦੀਪ ਸਿੰਘ ਨੂੰ ਵੀ ਅਮਰੀਕਾ ਭੇਜਣ ਲਈ ਏਜੰਟ ਨੇ 40 ਲੱਖ ਰੁਪਏ ‘ਚ ਸੌਦਾ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਭਤੀਜਾ ਵੀ ਗਿਆ ਪਰ ਦੋਹਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.