Ad-Time-For-Vacation.png

ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ।

ਨਵੀਂ ਦਿੱਲੀਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ। ਇਸ ਲਈ ਅਮਰੀਕਾ ਵੱਲੋਂ ਦਬਾਅ ਬਣਾਇਆ ਗਿਆ ਹੈ। ਬੁੱਧਵਾਰ ਨੂੰ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐਨਐਮਵੱਲੋਂ ਪ੍ਰੈੱਸ ਨੋਟ ਜਾਰੀ ਕਰ ਇਸ ਦੀ ਜਾਣਕਾਰੀ ਦਿੱਤੀ ਗਈ। ਪ੍ਰੈੱਸ ਨੋਟ ਮੁਤਾਬਕ ਜਿਨ੍ਹਾਂ ਭਾਰਤੀਆਂ ਕੋਲ ਦੇਸ਼ ‘ਚ ਰਹਿਣ ਦੀ ਇਜਾਜ਼ਤ ਨਹੀਂ ਸੀੳਨ੍ਹਾਂ ਨੂੰ ਤੋਲੁਕਾ ਸਿਟੀ ਇੰਟਰਨੈਸ਼ਨਲ ਏਅਰਪੋਰਟ ਬੋਇੰਗ 747 ਏਅਰਕ੍ਰਾਫਰ ਰਾਹੀਂ ਨਵੀਂ ਦਿੱਲੀ ਭੇਜ ਦਿੱਤਾ ਗਿਆ। ਜੂਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਮੈਕਸੀਕੋ ਸੀਮਾ ਰਾਹੀਂ ਅਮਰੀਕਾ ‘ਚ ਆਉਣ ਵਾਲੇ ਲੋਕਾਂ ਦੀ ਐਂਟਰੀ ‘ਤੇ ਜੇਕਰ ਰੋਕ ਨਹੀਂ ਲਾਈ ਗਈ ਤਾਂ ਸਾਰੇ ਮੈਕਸੀਕੋ ਆਯਾਤਾਂ ‘ਤੇ ਟੈਰਿਫ ਲਾ ਦਿੱਤਾ ਜਾਵੇਗਾ। ਪ੍ਰੈੱਸ ਰਿਲੀਜ਼ ‘ਚ ਅੱਗੇ ਕਿਹਾ ਗਿਆ ਹੈ ਕਿ ਸਭ ਦੀ ਮਦਦ ਨਾਲ ਮਾਈਗ੍ਰੇਸ਼ਨ ਦੇ ਸਖ਼ਤ ਨਿਯਮਾਂ ਤੋਂ ਬਾਅਦ ਲੋਕਾਂ ਨੂੰ ਵਾਪਸ ਭੇਜਣ ਦਾ ਕੰਮ ਪੂਰਾ ਹੋਇਆ। ਫੈਡਰਲ ਮਾਈਗ੍ਰੇਸ਼ਨ ਏਜੰਟ ਤੇ ਨੈਸ਼ਨਲ ਗਾਰਡ ਨਾਲ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਅਕਾਯੁਕੈਨ ਮਾਈਗ੍ਰੇਸ਼ਨ ਸਟੇਸ਼ਨ ਤੇ ਇਨ੍ਹਾਂ ਦੀ ਪਛਾਣ ਕਰਨ ਭੇਜਿਆ ਗਿਆ ਤਾਂ ਜੋ ਇਨ੍ਹਾਂ ਨੂੰ ਸਬੰਧਤ ਥਾਂਵਾਂ ‘ਤੇ ਭੇਜਿਆ ਜਾ ਸਕੇ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.