ਅਮਰੀਕੀ ਸ਼ਹਿਰ ਬੇਲਿੰਘਮ ’ਚ ਬਣੇਗੀ ‘ਖ਼ਾਲਸਾ ਯੂਨੀਵਰਸਿਟੀ’

ਅਮਰੀਕੀ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਬੇਲਿੰਘਮ ’ਚ ਖ਼ਾਲਸਾ ਯੂਨੀਵਰਸਿਟੀ ਕਾਇਮ ਹੋਵੇਗੀ। ਇਸ ਲਈ ਪ੍ਰਵਾਸੀ ਭਾਰਤੀਆਂ ਦੇ ਇੱਕ ਸਮੂਹ ਨੇ 125 ਏਕੜ ਜ਼ਮੀਨ ਦਾਨ ਕੀਤੀ ਹੈ। ਇਹ ਭਾਰਤ ਤੋਂ ਬਾਹਰ ਪਹਿਲੀ ਸਿੱਖ ਯੂਨੀਵਰਸਿਟੀ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਪ੍ਰਸਤਾਵਿਤ ਯੂਨੀਵਰਸਿਟੀ ’ਚ ਲਗਭਗ ਇੱਕ ਸਾਲ ਦੇ ਅੰਦਰ ਹੀ ਪੜ੍ਹਾਈ ਅਰੰਭ ਹੋ ਜਾਵੇਗੀ। ਬੇਲਿੰਘਮ ਸ਼ਹਿਰ ਅਮਰੀਕੀ ਸੂਬੇ ਵਾਸ਼ਿੰਗਟਨ ’ਚ ਕੈਨੇਡੀਅਨ ਬਾਰਡਰ ਲਾਗੇ ਪ੍ਰਸ਼ਾਂਤ ਮਹਾਸਾਗਰ (Pacific Ocean) ਦੇ ਕੰਢੇ ‘ਤੇ ਸਥਿਤ ਹੈ।

ਅਮਰੀਕਾ ’ਚ ਰਹਿੰਦੇ ਪੰਜਾਬ ਮਨਜੀਤ ਸਿੰਘ ਧਾਲੀਵਾਲ ਤੇ ਉੱਥੇ ਰਹਿੰਦੇ ਕੁਝ ਹੋਰ ਸਿੱਖ ਪਰਿਵਾਰਾਂ ਨੇ ਖ਼ਾਲਸਾ ਯੂਨੀਵਰਸਿਟੀ ਕਾਇਮ ਕਰਨ ਲਈ ਜ਼ਮੀਨ ਦਾਨ ਵਿੱਚ ਦਿੱਤੀ ਹੈ। ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਕੰਮ ਬੀਤੇ ਵਰ੍ਹੇ ਅਗਸਤ ’ਚ ਹੀ ਸ਼ੁਰੂ ਹੋ ਗਿਆ ਸੀ।

ਸ੍ਰੀ ਮਨਜੀਤ ਸਿੰਘ ਧਾਲੀਵਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚੌਕੀਮਾਨ ਦੇ ਜੰਮਪਲ਼ ਹਨ। ਉਨ੍ਹਾਂ ਦੱਸਿਆ ਕਿ ਕੁਝ ਪੰਜਾਬੀ ਪਰਿਵਾਰਾਂ ਦੀ ਮਦਦ ਨਾਲ ਇੱਕ ਸਰਕਾਰੀ ਕਾਲਜ ਦੀਆਂ ਦੋ ਇਮਾਰਤਾਂ ਖ਼ਰੀਦ ਲਈਆਂ ਗਈਆਂ ਹਨ ਤੇ ਉੱਥੇ ਹੀ ਪੜ੍ਹਾਹੀ ਸ਼ੁਰੂ ਕਰ ਦਿੱਤੀ ਜਾਵੇਗੀ। ਸਿੱਖਿਆ ਬੋਰਡ ਅਤੇ ਸਥਾਨਕ ਸਰਕਾਰ ਤੋਂ ਲਾਇਸੈਂਸ ਵੀ ਲੈ ਲਿਆ ਗਿਆ ਹੈ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਤੋਂ ਆੱਨਲਾਈਨ ਕੋਰਸ ਪ੍ਰਵਾਨ ਕਰਵਾ ਲਏ ਹਨ ਤੇ ਉਹ ਖ਼ਰੀਦੀਆਂ ਇਮਾਰਤਾਂ ਵਿੱਚ ਹੀ ਸ਼ੁਰੂ ਕਰ ਦਿੱਤੇ ਜਾਣਗੇ। ਇਸ ਯੂਨੀਵਰਸਿਟੀ ਦਾ ਕੈਂਪਸ ਸਥਾਪਤ ਕਰਨ ਲਈ ਸਮੁੱਚੇ ਵਿਸ਼ਵ ਦੇ ਸਿੱਖਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਲਈ ਫ਼ੰਡ ਹਾਲੇ ਘੱਟ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਸੰਗਤ ਵੱਲੋਂ ਇਸ ਮਾਮਲੇ ’ਚ ਜ਼ਰੁਰ ਮਦਦ ਕੀਤੀ ਜਾਵੇਗੀ।

ਸ੍ਰੀ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਖ਼ਾਲਸਾ ਯੂਨੀਵਰਸਿਟੀ ’ਚ ਇੰਜੀਨੀਅਰਿੰਗ, ਮੈਡੀਕਲ, ਕਾਨੁੰਨ, ਭਾਸ਼ਾਵਾਂ, ਅਕਾਊਂਟੈਂਸੀ ਆਦਿ ਦੇ ਕੋਰਸ ਕਰਵਾਏ ਜਾਣਗੇ। ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਸੰਗੀਤ ਬਾਰੇ ਤਾਂ ਕੋਰਸ ਇੱਥੇ ਕਰਵਾਏ ਹੀ ਜਾਣਗੇ। ਅਮਰੀਕਾ ਦੀ ਸਿੱਖ ਸੰਗਤ ਇਸ ਯੂਨੀਵਰਸਿਟੀ ਦੀ ਸਥਾਪਨਾ ਦੀ ਖ਼ਬਰ ਤੋਂ ਡਾਢੀ ਖ਼ੁਸ਼ ਹੈ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਥਿਤ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਗੁਰਨਾਮ ਸਿੰਘ ਵੀ ਇਸ ਪ੍ਰੋਜੈਕਟ ਨਾਲਹ ਜੁਡੇ ਹੋਏ ਹਨ। ਉਨ੍ਹਾਂ ਦੱਸਿਆ ਕਿ ਅਸਥਾਈ ਕੈਂਪਸ ਵਿੱਚ ਕੁਝ ਕਲਾਸਾਂ ਸ਼ੁਰੂ ਵੀ ਕਰ ਦਿੱਤੀਆ ਗਈਆਂ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.