ਵਾਸ਼ਿੰਗਟਨ (ਬਿਊਰੋ)— ਅਮਰੀਕੀ ਸੈਨੇਟਰ ਅਤੇ ਵੀਅਤਨਾਮ ਯੁੱਧ ਦੇ ਹੀਰੋ ਜੌਨ ਮੈਕੇਨ ਦਾ 81 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ।ਮੁਤਾਬਕ ਉਨ੍ਹਾਂ ਨੇ ਸ਼ਨੀਵਾਰ ਨੂੰ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਆਖਰੀ ਸਾਹ ਲਿਆ। ਉਹ ਜੁਲਾਈ 2017 ਤੋਂ ਬ੍ਰੇਨ ਟਿਊਮਰ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੇ ਪਰਿਵਾਰ ਨੇ ਕਿਹਾ ਦਸੰਬਰ ਵਿਚ ਵਾਸ਼ਿੰਗਟਨ ਛੱਡ ਤੇ ਚਲੇ ਜਾਣ ਵਾਲੇ ਮੈਕੇਨ ਨੇ ਸ਼ੁੱਕਰਵਾਰ ਨੂੰ ਇਲਾਜ ਬੰਦ ਕਰਵਾਉਣ ਦਾ ਫੈਸਲਾ ਕੀਤਾ ਸੀ। 6 ਵਾਰੀ ਸੈਨੇਟਰ ਰਹੇ ਮੈਕੇਨ ਨੂੰ ਸਾਲ 2008 ਵਿਚ ਰੀਪਬਲਿਕਨ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ। ਮੈਕੇਨ ਦੇ ਦੇਹਾਂਤ ‘ਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਓਬਾਮਾ ਨੇ ਕਿਹਾ ਕਿ ਉਹ ਅਮਰੀਕਾ ਦੇ ਮਹਾਨ ਆਗੂਆਂ ਵਿਚੋਂ ਇਕ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ।ਮੈਕੇਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਓਬਾਮਾ ਨੇ ਇਕ ਨੋਟ ਜਾਰੀ ਕੀਤਾ,”ਮਿਸ਼ੇਲ ਅਤੇ ਮੈਂ ਇਸ ਮੁਸ਼ਕਲ ਸਮੇਂ ਵਿਚ ਜੌਨ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ। ਮੈਂ ਅਤੇ ਜੌਨ ਵੱਖਰੇ ਮਾਹੌਲ, ਪੀੜ੍ਹੀ ਅਤੇ ਪਰਿਵਾਰਕ ਪਿੱਠਭੂਮੀ ਤੋਂ ਆਉਂਦੇ ਸੀ। ਸਾਡੇ ਵਿਚਾਰਾਂ ਵਿਚ ਅੰਤਰ ਸੀ।’
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


