ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ

ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਅਲੌਕਿਕ ਰਾਗ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਬੰਧੀ ਮੁੱਖ ਗੰ੍ਥੀ ਗਿਆਨੀ ਅਜਵਿੰਦਰ ਸਿੰਘ ਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਬਾਬਾ ਤੇਜਾ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਆਰੰਭ ਕੀਤੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਉਪਰੰਤ ਰਾਗ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਦੀ ਆਰੰਭਤਾ ਗੁਰਮਤਿ ਸੰਗੀਤ ਅਕੈਡਮੀ ਰਾੜਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ ਰਾਗੀ ਭਾਈ ਹਰਜੋਤ ਸਿੰਘ ਜ਼ਖ਼ਮੀ ਜਲੰਧਰ ਵਾਲੇ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਪਿੰ੍ਸੀਪਲ ਭਾਈ ਸਖਵੰਤ ਸਿੰਘ ਆਦਿ ਕੀਰਤਨੀ ਜੱਥਿਆਂ ਨੇ ਸ੍.ੀ ਗੁਰੂ ਗੰ੍ਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ਼ਬਦ ਗਾਇਨ ਕੀਤੇ। ਸਮਾਗਮ ‘ਚ ਹਾਜ਼ਰੀ ਭਰਨ ਵਾਲੇ ਜਥਿਆਂ ਤੇ ਸਮੂਹ ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਸੰਤ ਬਾਬਾ ਬਲਜਿੰਦਰ ਸਿੰਘ ਵੱਲੋਂ ਕੀਤਾ ਗਿਆ। ਆਈ ਸੰਗਤ ਦਾ ਧੰਨਵਾਦ ਭਾਈ ਰਣਧੀਰ ਸਿੰਘ ਢੀਂਡਸਾ ਨੇ ਕੀਤਾ। ਭਾਈ ਢੀਂਡਸਾ ਨੇ ਕਿਹਾ 10 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਮਹਾਪੁਰਸ਼ਾਂ ਦੀ ਮਿੱਠੀ ਤੇ ਨਿੱਘੀ ਯਾਦ ‘ਚ ਮਹਾਨ ਸੰਤ ਸਮਾਗਮ ਹੋਵੇਗਾ ਜਿਸ ‘ਚ ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼, ਗੁਣੀ ਗਿਆਨੀ, ਪ੍ਰਸਿੱਧ ਕਥਾਵਾਚਕ ਆਦਿ ਤੋਂ ਇਲਾਵਾ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸੰਤ ਬਾਬਾ ਤੇਜਾ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ। ਇਸ ਮੌਕੇ ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਮੋਹਣ ਸਿੰਘ ਮਹੋਲੀ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਵਿਸਾਖਾ ਸਿੰਘ ਕਲਿਆਣ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ ਵਾਲੇ, ਭਾਈ ਬਲਦੇਵ ਸਿੰਘ, ਭਾਈ ਮਨਿੰਦਰਜੀਤ ਸਿੰਘ ਬਾਵਾ ਮਾਛੀਆਂ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਜਗਜੀਤ ਸਿੰਘ ਗਿੱਲ ਜੈਪੁਰ, ਪਿੰ੍ਸੀਪਲ ਡਾ.ਗੁਰਨਾਮ ਕੌਰ ਚੰਡੀਗੜ੍ਹ, ਭਾਈ ਹਰਦੇਵ ਸਿੰਘ, ਭਾਈ ਮਨਵੀਰ ਸਿੰਘ, ਹਾਜ਼ਰ ਸਨ।