ਸਟਾਫ ਰਿਪੋਰਟਰ, ਖੰਨਾ : ਖੰਨਾ ‘ਚ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਘੱਟ ਉਮਰ ਦੇ ਵਾਹਨ ਚਲਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਚਲਾਨ ਕੀਤੇ ਗਏ।

ਟ੍ਰੈਫਿਕ ਪੁਲਿਸ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸ਼ਕਿਾਇਤਾਂ ਮਿਲ ਰਹੀਆਂ ਸਨ ਕਿ ਸੈਕਰਡ ਹਾਰਟ ਸਕੂਲ ਸਮੇਤ ਹੋਰਨਾਂ ਸਕੂਲਾਂ ‘ਚ ਨਾਬਾਲਗ ਬੱਚੇ ਬੁਲਟ ਤੇ ਹੋਰ ਵਾਹਨ ਲੈ ਕੇ ਆਉਂਦੇ ਹਨ, ਜਿਨ੍ਹਾਂ ਕੋਲ ਲਾਇਸੈਂਸ ਵੀ ਨਹੀਂ ਹੈ। ਇਹ ਹਾਦਸਿਆਂ ਨੂੰ ਵੀ ਸੱਦਾ ਦਿੰਦੇ ਹਨ। ਇਸ ਲਈ ਮੁਹਿੰਮ ਵਿੱਢੀ ਗਈ ਤੇ ਚਲਾਨ ਵੀ ਜਾਰੀ ਕੀਤੇ ਗਏ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਛੋਟੀ ਉਮਰ ‘ਚ ਵਾਹਨ ਨਾ ਦੇਣ।