ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਨੂੰ ਚਾਰ ਦਿਨ, ਸਰਕਾਰ ‘ਚ ਹਿੱਲਜੁਲ

ਨਵੀਂ ਦਿੱਲੀ: ਕਿਸਾਨਾਂ ਦੀ ਮੰਦਹਾਲੀ ਤੇ ਲੋਕਪਾਲ ਦੇ ਮੁੱਦੇ ਉੱਤੇ ਸਮਾਜਕ ਕਾਰਕੁਨ ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਪਿਛਲੇ ਚਾਰ ਦਿਨ ਤੋਂ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿੱਚ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਮੈਂ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਕੋਈ ਵੱਡਾ ਫੈਸਲਾ ਨਹੀਂ ਲਿਆ ਜਾਵੇਗਾ, ਭੁੱਖ ਹੜਤਾਲ ਜਾਰੀ ਰਹੇਗੀ।

ਅੰਨਾ ਹਜ਼ਾਰੇ ਨੇ ‘ਏਬੀਪੀ ਨਿਊਜ਼’ ਨਾਲ ਗੱਲ ਕਰਦਿਆਂ ਕਿਹਾ, ”ਭੁੱਖ ਹੜਤਾਲ ਨਾਲ ਕੁਝ ਭਾਰ ਜ਼ਰੂਰ ਘੱਟ ਹੋਇਆ ਹੈ, ਪਰ ਅਗਲੇ 10 ਦਿਨ ਕੋਈ ਮੁਸ਼ਕਲ ਨਹੀਂ। ਸਰੀਰ ਵਿੱਚ ਜਦ ਤੱਕ ਪ੍ਰਾਣ ਹਨ, ਅੰਦੋਲਨ ਜਾਰੀ ਰਹੇਗਾ।” ਉਨ੍ਹਾਂ ਨੇ ਕਿਹਾ, ”ਕੇਂਦਰ ਸਰਕਾਰ ਦੇ ਇੱਕ ਮੰਤਰੀ ਨੇ ਫੋਨ ‘ਤੇ ਚਰਚਾ ਦੀ ਕੋਸ਼ਿਸ਼ ਕੀਤੀ ਸੀ ਪਰ ਮੈਂ ਸਾਫ ਕਿਹਾ ਕਿ ਕੁਝ ਵੱਡੇ ਫੈਸਲਾ ਲੈ ਕੇ ਹੀ ਚਰਚਾ ਲਈ ਆਓ।”

ਪ੍ਰਦਰਸ਼ਨਕਾਰੀਆਂ ਨੂੰ ਰੋਕਿਆ  

ਸੱਤ ਸਾਲ ਪਹਿਲਾਂ ਹੋਏ ਲੋਕਪਾਲ ਅੰਦੋਲਨ ਵਾਂਗ ਰਾਮਲੀਲ੍ਹਾ ਮੈਦਾਨ ਵਿੱਚ ਭੀੜ ਨਾ ਪਹੁੰਚਣ ਬਾਰੇ ਅੰਨਾ ਨੇ ਕਿਹਾ ਕਿ ਸਮਰਥਕਾਂ ਨੂੰ ਰੋਕਿਆ ਜਾ ਰਿਹਾ ਹੈ। ਉਹ ਕਹਿੰਦੇ ਹਨ, ”ਅਸੀਂ ਜੋ ਗੱਲ ਕਰ ਰਹੇ ਹਾਂ, ਉਸ ਨੂੰ ਸਮਾਜ ਦੇ ਸਾਹਮਣੇ ਨਹੀਂ ਜਾਣ ਦੇ ਰਹੇ। ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਰਿਹਾ ਹੈ। ਛੇ ਰਾਜਾਂ ਵਿੱਚ ਅਨਸ਼ਨ ਹੋ ਰਿਹਾ ਹੈ, ਕਿੰਨੇ ਰੋਕੋਗੇ? ਦੋ-ਤਿੰਨ ਦਿਨ ਤੱਕ ਇਹ ਅੰਦੋਲਨ ਹੋਰ ਵਧੇਗਾ।” ਅੰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਦੋਸ਼ੀ ਦੱਸਿਆ ਹੈ।

ਕੀ ਹੈ ਅੰਨਾ ਦੀ ਮੰਗ

ਅੰਨਾ ਹਜ਼ਾਰੇ ਭ੍ਰਿਸ਼ਟਾਚਾਰ ਦੀ ਜਾਂਚ ਲਈ ਕੇਂਦਰ ਤੇ ਰਾਜਾਂ ਵਿੱਚ ਲੋਕਾਯੁਕਤ/ਲੋਕਪਾਲ ਨਿਯੁਕਤ ਕਰਨ, ਚੋਣ ਪ੍ਰਣਾਲੀ ਵਿੱਚ ਸੁਧਾਰ ਤੇ ਦੇਸ਼ ਵਿੱਚ ਖੇਤੀ ਸੰਕਟ ਦੇ ਹੱਲ ਲਈ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਉਹ ਕਹਿੰਦੇ ਹਨ, ”ਕਿਸਾਨਾਂ ਨੂੰ ਉਤਪਾਦਨ ਦੇ ਖਰਚੇ ਤੋਂ ਡੇਢ ਗੁਣਾ ਜ਼ਿਆਦਾ ਕੀਮਤ ਤੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਮਿਲੇ ਕਿਉਂਕਿ ਕਿਸਾਨਾਂ ਦੀ ਜਿਊਣਾ ਮੁਸ਼ਕਲ ਹੋ ਰਿਹਾ ਹੈ। ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਇਆ ਜਾਵੇ।”

Share:

Facebook
Twitter
Pinterest
LinkedIn
matrimonail-ads
On Key

Related Posts

ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ

ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ

ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.